You are here

ਲੁਧਿਆਣਾ

ਸੰਗਤਾਂ ਨੇ ਚੇਤ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ       

 ਲੁਧਿਆਣਾ 29 ਮਾਰਚ  (ਕਰਨੈਲ ਸਿੰਘ ਐੱਮ.ਏ.)

ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਚੇਤ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਯੋਗੇਸ਼ ਸਿੰਘ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ, ਭਾਈ ਹਰਪ੍ਰੀਤ ਸਿੰਘ ਆਜਾਦ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।  ਬੀਬੀਆਂ ਦੇ ਜੱਥੇ ਵੱਲੋਂ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ।  ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਮਾਰਚ ਦਿਨ ਐਤਵਾਰ ਨੂੰ ਸ਼ਾਮ ਦੇ ਵਿਸ਼ੇਸ਼ ਸਮਾਗਮ ਵਿੱਚ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ।  ਗੁਰੂ ਕੇ ਲੰਗਰ ਅਤੁੱਟ ਵਰਤਾਏ।   ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਜਨਰਲ ਸੈਕਟਰੀ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਜਤਿੰਦਰਪਾਲ ਸਿੰਘ ਸਲੂਜਾ, ਅਵਤਾਰ ਸਿੰਘ, ਬਲਜੀਤ ਸਿੰਘ ਦੁਖੀਆ, ਸਵਰਨ ਸਿੰਘ ਮਹੌਲੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਗੁਰਚਰਨ ਸਿੰਘ ਗੁਰੂ, ਪਰਮਜੀਤ ਸਿੰਘ ਪੰਮਾ ਢੋਲੇਵਾਲ, ਜਸਵੀਰ ਸਿੰਘ ਗੋਗੀਆ, ਸੁਰਿੰਦਰ ਸਿੰਘ ਨਾਰੰਗ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਸੁਖਰਾਜ ਸਿੰਘ, ਲਖਵਿੰਦਰ ਸਿੰਘ ਰਾਣਾ, ਸਤਨਾਮ ਸਿੰਘ, ਇਸ਼ਮੀਤ ਸਿੰਘ, ਮਨਜੋਤ ਸਿੰਘ, ਪਰਮਿੰਦਰ ਸਿੰਘ, ਬਨਾਰਸੀ ਦਾਸ, ਗੁਰਅੰਮ੍ਰਿਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।        

 

ਫੋਟੋ: ਕੀਰਤਨ ਦੀ ਸੇਵਾ ਨਿਭਾਉਂਦੇ ਹੋਏ ਭਾਈ ਹਰਪ੍ਰੀਤ ਸਿੰਘ ਆਜਾਦ ਅਤੇ ਉਨ੍ਹਾਂ ਦੇ ਸਾਥੀ,  ਕੀਰਤਨ ਦਾ ਆਨੰਦ ਮਾਣਦੀਆਂ ਸੰਗਤਾਂ

ਅਲਾਇੰਸ ਕਲੱਬ ਇੰਟਰਨੈਸ਼ਨਲ ਵੱਲੋਂ 14ਵਾਂ ਸੰਮੇਲਨ ਸਫਲਤਾ ਪੂਰਵਕ ਕਰਵਾਇਆ ਗਿਆ

ਲੁਧਿਆਣਾ 29 ਮਾਰਚ ( ਕਰਨੈਲ ਸਿੰਘ ਐੱਮ.ਏ.) 

ਅਲਾਇੰਸ ਕਲੱਬ ਇੰਟਰਨੈਸ਼ਨਲ ਵੱਲੋਂ 14ਵੇਂ ਸੰਮੇਲਨ ਅਤੇ ਇੰਸਟਾਲੇਸ਼ਨ ਸਮਾਰੋਹ, ਹੋਟਲ ਨਾਗਪਾਲ ਰੀਜੈਂਸੀ, ਫਿਰੋਜ਼ਪੁਰ ਰੋਡ, ਲੁਧਿਆਣਾ ਦੇ ਸੰਗਮ ਹਾਲ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ। ਇਹ ਇੱਕ ਸ਼ਾਨਦਾਰ ਪ੍ਰੋਗਰਾਮ ਸੀ, ਜਿਸ ਵਿੱਚ ਸਰਗਰਮ ਹਿੱਸੇਦਾਰੀ ਦੇ ਨਾਲ ਵਿਚਾਰ-ਵਟਾਂਦਰਾ ਹੋਇਆ। ਇਹ ਇੱਕ ਸ਼ਾਨਾਮੱਤਾ ਪ੍ਰੋਗਰਾਮ ਹੋ ਨਿੱਬੜਿਆ। ਪ੍ਰੋਗਰਾਮ ਦੇ ਦੌਰਾਨ, ਵਿਦੇਸ਼ਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਕੀਤੇ ਜਾ ਰਹੇ ਪ੍ਰੋਜੈਕਟਸ ਦੀ ਜਾਣਕਾਰੀ ਦਿੱਤੀ ਗਈ। ਇਹ ਸਭ ਅਲਾਇੰਸ ਕਲਾਸ ਇੰਟਰਨੈਸ਼ਨਲ ਐਨਜੀਓ  ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ਦੇ 2100 ਕਲੱਬ ਅਤੇ 36,000 ਤੋਂ ਵੱਧ ਮੈਂਬਰ, 25 ਦੇਸ਼ਾਂ ਵਿੱਚ ਫੈਲੇ ਹੋਏ ਹਨ। ਇਸ ਐਨਜੀਓ ਦੀ ਸਥਾਪਨਾ ਪੀ.ਆਈ.ਪੀ. ਐਲੀ ਸਤੀਸ਼ ਲਾਖੋਟੀਆ ਨੇ 5 ਸਤੰਬਰ, 2008 ਨੂੰ ਕੀਤੀ ਸੀ।

ਅਲਾਈਨਿਸਮ  ਦੇ ਭੀਸ਼ਮ ਪਿਤਾਮਾ  ਮੁੱਖ ਮਹਿਮਾਨ ਐਲੀ ਸੁਬਾਸ਼ ਮੰਗਲਾ ਨੇ ਸੰਮੇਲਨ ਦੀ ਅਗਵਾਈ ਕੀਤੀ ਅਤੇ ਜ਼ਿਲ੍ਹਾ ਗਵਰਨਰ ਐਲੀ ਹਰਬੰਸ ਸਿੰਘ ਵਿਰਦੀ ਅਤੇ ਉਨ੍ਹਾਂ ਦੀ ਟੀਮ ਦੀ ਇੰਸਟਾਲੇਸ਼ਨ ਕਰਵਾਈ। ਮੁੱਖ ਵਕਤਾ, ਐਲੀ ਸ਼ਾਮ ਸੁੰਦਰ ਅਰੋੜਾ (ਅੰਤਰਰਾਸ਼ਟਰੀ ਸਲਾਹਕਾਰ) ਨੇ ਗਿਆਨਵਾਨ ਵਿਚਾਰ ਸਾਂਝੇ ਕੀਤੇ। ਗੈਸਟ ਆਫ਼ ਆਨਰ, ਪੀ.ਆਈ.ਸੀ.ਸੀ. ਐਲੀ ਆਰ. ਐਲ. ਬੱਤਰਾ (ਜ਼ਿਲ੍ਹਾ 111) ਅਤੇ ਮਾਣਯੋਗ ਕਾਰੋਬਾਰੀ, ਸਾਬਕਾ ਗਵਰਨਰ ਐਲੀ ਵਿਜੇ ਕੁਮਾਰ ਸਿੰਗਲਾ ਨੇ ਵੀ ਆਪਣੀ ਹਾਜ਼ਰੀ ਭਰੀ।

ਜ਼ਿਲ੍ਹਾ 126 ਐਨ ਦੀ ਟੀਮ ਅਤੇ ਜ਼ਿਲ੍ਹੇ ਦੇ ਸਾਰੇ ਕਲੱਬਾਂ ਦੀ ਐਲਾਨੀ 2025-26 ਦੇ ਅਲਾਈਨਿਸਟਿਕ ਵਰ੍ਹੇ  ਲਈ ਕੀਤੀ ਗਈ। ਜ਼ਿਲ੍ਹਾ ਪੱਧਰ ‘ਤੇ ਚੁਣੇ ਗਏ ਮੈਂਬਰ ਹਨ ਜ਼ਿਲ੍ਹਾ ਗਵਰਨਰ ਐਲੀ ਹਰਬੰਸ ਸਿੰਘ ਵਿਰਦੀ, ਐਲੀ ਹਰਪਾਲ ਸਿੰਘ, ਐਲੀ ਡਾ: ਦਲਜੀਤ ਸ਼ਰਮਾ, ਜ਼ਿਲ੍ਹਾ ਕੈਬਨਿਟ ਸਕੱਤਰ, ਐਲੀ ਜਗਦੀਸ਼ ਕੱਲਣ, ਐਲੀ ਪ੍ਰਦੀਪ ਹੰਸ ,ਜ਼ਿਲ੍ਹਾ ਕੈਬਨਿਟ ਖਜ਼ਾਨਚੀ, ਐਲੀ ਗੁਰਮੁਖ ਸਿੰਘ,ਐਲੀ ਸੀ.ਏ. ਵਿਕਾਸ ਸੂਦ, ਜ਼ਿਲ੍ਹਾ ਕੈਬਨਿਟ ਰੀਜਨ ਚੇਅਰਮੈਨ, ਐਲੀ ਇਕਬਾਲ ਸਿੰਘ ਅਲਾਇੰਸ ਕਲੱਬਾਂ ਦੀਆਂ ਟੀਮਾਂ ਦੀ ਵੀ 2025-26 ਦੇ ਅਲਾਈਨਿਸਟਿਕ ਵਰ੍ਹੇ ਲਈ ਘੋਸ਼ਣਾ ਕੀਤੀ ਗਈ, ਜਿਸ ਵਿੱਚ ਲੁਧਿਆਣਾ ਮੈਨ ਦੇ ਪ੍ਰਧਾਨ ਐਲੀ ਏ.ਕੇ. ਸੂਦ, ਮੋਗਾ ਸਿਟੀ  ਦੇ ਐਲੀ ਵਿਜੈ ਕੁਮਾਰ ਸਿੰਗਲਾ, ਲੁਧਿਆਣਾ ਗਰੀਮਾ ਦੀ ਐਲੀ ਰੇਣੂ ਅਰੋੜਾ, ਅਤੇ ਲੁਧਿਆਣਾ ਵਿਸ਼ਵਾਸ ਦੇ ਐਲੀ ਡਾ: ਦਲਜੀਤ ਸ਼ਰਮਾ ਸ਼ਾਮਲ ਸਨ । ਮੁੱਖ ਮਹਿਮਾਨ ਐਲੀ ਸੁਬਾਸ਼ ਮੰਗਲਾ ਨੇ ਅਲਾਇੰਸ ਬਿਜਨਸ ਕਮਿਊਨਿਟੀ ਦੇ ਨਵੇਂ ਸੰਕਲਪ ਬਾਰੇ ਜਾਣਕਾਰੀ ਦਿੱਤੀ, ਜੋ ਕਿ ਵਪਾਰੀਆਂ, ਕਾਰੋਬਾਰੀਆਂ ਅਤੇ ਪੇਸ਼ਾਵਰ ਵਿਅਕਤੀਆਂ ਲਈ ਹੈ, ਤਾਂ ਜੋ ਉਹਨਾਂ ਦੀ ਭਾਗੀਦਾਰੀ ਨੂੰ ਨਵੀਆਂ ਉਚਾਈਆਂ ਤੱਕ ਲਿਆਂਦਾ ਜਾ ਸਕੇ। ਕਿਉਂਕਿ ਲੁਧਿਆਣਾ ਭਾਰਤ ਦਾ ਮਾਨਚੈਸਟਰ ਹੈ ਅਤੇ ਇੱਕ ਉੱਘਾ ਵਪਾਰਕ ਅਤੇ ਉਦਯੋਗਿਕ ਕੇਂਦਰ ਹੈ।

ਬਾਬਾ ਫ਼ਰੀਦ ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨਾਮੀ ਕੰਪਨੀਆਂ ਵਿੱਚ ਹੋਈ 

ਲੁਧਿਆਣਾ 29 ਮਾਰਚ ( ਕਰਨੈਲ ਸਿੰਘ ਐੱਮ.ਏ.)

ਬਾਬਾ ਫ਼ਰੀਦ ਕਾਲਜ ਆਫ਼ ਫਾਰਮੇਸੀ ਮੁੱਲਾਂਪੁਰ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਕਾਲਜ ਵਿੱਚ ਆਯੋਜਿਤ ਪਲੇਸਮੈਂਟ ਡਰਾਈਵ ਵਿੱਚ ਇੱਕ ਨਾਮੀ ਫਾਰਮਾਸਿਊਟੀਕਲ ਕੰਪਨੀ ਵੱਲੋਂ ਵੱਖ-ਵੱਖ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। ਪਲੇਸਮੈਂਟ ਅਫਸਰ ਡਾ: ਰਿਸ਼ੀ ਕੁਮਾਰ ਨੇ ਦੱਸਿਆ ਕਿ ਕਾਲਜ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਦੇ ਸੰਪਰਕ ਵਿੱਚ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪ੍ਰੋ: ਮੁਹੰਮਦ ਜ਼ੈਦ ਅਤੇ ਪ੍ਰੋ: ਗੁਰਕੀਰਤ ਸਿੰਘ ਵਿਦਿਆਰਥੀਆਂ ਲਈ ਸ਼ਖਸੀਅਤ ਵਿਕਾਸ ਪ੍ਰੋਗਰਾਮਾਂ 'ਤੇ ਕੰਮ ਕਰਦੇ ਹਨ ਜਿਸ ਕਾਰਨ ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਵਿੱਚ ਨੌਕਰੀ ਦੇ ਵਧੀਆ ਮੌਕੇ ਮਿਲੇ ਹਨ। ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਅਰੁਣ ਕੁਮਾਰ ਕੌੜਾ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਹਾਸਲ ਕਰਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |

ਮਹਾਂਪੁਰਸ਼ਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ     

   ਲੁਧਿਆਣਾ 23 ਮਾਰਚ  (ਕਰਨੈਲ ਸਿੰਘ ਐੱਮ.ਏ.)ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਵੱਲੋਂ ਜੱਥੇਦਾਰ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਲੰਗਰ ਵਾਲੇ, ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਧਬਲਾਨ ਵਾਲੇ, ਸੰਤ ਬਾਬਾ ਪ੍ਰਾਪਤ ਸਿੰਘ ਇੰਗਲੈਂਡ ਰਾੜਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ਼੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਅੰਮ੍ਰਿਤ ਵੇਲੇ ਪਾਏ ਗਏ। ਉਪਰੰਤ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸੇਵਾ ਭਾਈ ਪਰਮਿੰਦਰ ਸਿੰਘ (ਰਤਵਾੜਾ ਸਾਹਿਬ) ਵਾਲਿਆਂ ਵੱਲੋਂ ਨਿਭਾਈ ਗਈ। ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਅਨੰਦਮਈ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਕੀਤਾ ਗਿਆ। ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਦੇ ਮੁਖੀ ਭਾਈ ਕੁਲਬੀਰ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਮਹਾਂਪੁਰਸ਼ਾਂ ਦੀ ਯਾਦ 'ਚ ਦਿਹਾੜੇ ਮਨਾਉਣੇ ਤਾਂ ਹੀ ਸਫ਼ਲਾ ਹੋ ਸਕਦੇ ਹਨ, ਜੇਕਰ ਅਸੀ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਜੀਵਨ ਸਫ਼ਲਾ ਕਰ ਸਕੀਏ। ਭਾਈ ਕੁਲਬੀਰ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਨਾਲ-ਨਾਲ ਸੋਹਣ ਸਿੰਘ ਗੋਗਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ ਅਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਹਮੇਸ਼ਾਂ ਹੀ ਵੱਡਮੁੱਲਾ ਸਹਿਯੋਗ ਦਿੱਤਾ ਜਾਦਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਚਰਨ ਸਿੰਘ ਗੁਰੂ, ਭਾਈ ਚਤਰ ਸਿੰਘ, ਨਰਿੰਦਰ ਸਿੰਘ ਉੱਭੀ, ਹਰਦੀਪ ਸਿੰਘ ਗੁਰੂ, ਕੁਲਤਾਰ ਸਿੰਘ, ਜੋਗਾ ਸਿੰਘ, ਬਲਜੀਤ ਸਿੰਘ ਹੂੰਝਣ, ਅਵਤਾਰ ਸਿੰਘ ਘੜਿਆਲ, ਸਤਵੰਤ ਸਿੰਘ ਮਠਾੜੂ, ਮਨਜੀਤ ਸਿੰਘ ਰੂਪੀ, ਬਲਜੀਤ ਸਿੰਘ ਉੱਭੀ, ਹਰਮਨਪ੍ਰੀਤ ਸਿੰਘ ਹੂੰਝਣ, ਊਧਮ ਸਿੰਘ, ਹਰੀ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਹਰ ਜੱਸ ਸਰਵਣ ਕੀਤਾ।  

ਲੁਧਿਆਣਾ ਉੱਤਰੀ ਰੇਲਵੇ ਮੈੱਸ ਯੂਨੀਅਨ ਨੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਲੁਧਿਆਣਾ, 23 ਮਾਰਚ ( ਕਰਨੈਲ ਸਿੰਘ ਐੱਮ.ਏ.) ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਵਸ 'ਤੇ ਪੂਰੇ ਭਾਰਤ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਨੂੰ ਸ਼ਾਰਦਾ ਸੁਮਨ ਭੇਟ ਕੀਤੀ ਗਈ। ਇਸ ਤਰ੍ਹਾਂ ਅੱਜ ਲੁਧਿਆਣਾ ਵਿੱਚ ਉੱਤਰੀ ਰੇਲਵੇ ਯੂਨੀਅਨ ਵੱਲੋਂ ਡੀਜ਼ਲ ਸ਼ੈੱਡ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਥੀਆਂ ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਜੀਵਨ ਬਾਰੇ ਦੱਸਿਆ ਗਿਆ। ਯੂਨੀਅਨ ਆਗੂਆਂ ਨੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਰੇ ਸਾਥੀਆਂ ਨੂੰ ਕਿਹਾ ਕਿ ਉਹ ਇਸ ਦਿਨ ਤੋਂ ਸਿੱਖੋ, ਹਰ ਸੰਘਰਸ਼ ਵਿੱਚ ਯੋਗਦਾਨ ਪਾਓ ਅਤੇ ਆਪਣੇ ਹੱਕਾਂ ਦੀ ਲੜਾਈ ਵਿੱਚ ਇੱਕਜੁੱਟ ਹੋ ਕੇ ਜਿੱਤ ਪ੍ਰਾਪਤ ਕਰੋ। ਅੱਜ ਦੇ ਪ੍ਰੋਗਰਾਮ ਵਿੱਚ ਕਾਮਰੇਡ ਘਨਸ਼ਿਆਮ, ਕਾਮਰੇਡ ਯੋਗੇਸ਼ ਰਾਣਾ, ਕਾਮਰੇਡ ਸ਼੍ਰੀ ਪ੍ਰਕਾਸ਼, ਕਾਮਰੇਡ ਡਿੰਪਲ ਸਿੰਘ, ਕਾਮਰੇਡ ਗੌਰਵ ਸ਼ਰਮਾ ਆਪਣੇ ਸਾਥੀਆਂ ਨਾਲ ਮੌਜੂਦ ਸਨ।

ਮਾਣੂੰਕੇ ਵਿਖੇ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਦਾ ਸਨਮਾਨ

ਹਠੂਰ, 09 ਮਾਰਚ (ਕੌਸ਼ਲ ਮੱਲ੍ਹਾ)-

ਪੰਜਾਬ ਦੀ ਨੌਜਵਾਨੀ 'ਚ ਵਿਦੇਸ਼ ਜਾਣ ਦੀ ਲੱਗੀ ਹੋੜ ਨੂੰ ਠੱਲ੍ਹਣ ਲਈ ਸਰਕਾਰ ਨੂੰ ਚਾਹੀਦਾ ਹੈ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਕਿੱਤਾ ਮੁੱਖੀ ਧੰਦਿਆਂ ਨਾਲ ਜੋੜਨ ਦੇ ਉਪਰਾਲੇ ਕਰਨੇ ਚਾਹੀਦੇ ਹਨ, ਜਿਸ ਵੱਧ ਰਹੀ ਬੇਰੁਜ਼ਗਾਰੀ ਨੂੰ ਵੀ ਰੋਕਿਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪਿੰਡ ਮਾਣੂੰਕੇ ਵਿਖੇ ਪਸ਼ੂ ਪਾਲਕਾਂ ਲਈ ਰੱਖੇ ਇਕ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਨਵਦੀਪ ਸਿੰਘ ਕੋਠੇ ਬੱਗੂ, ਸਰਪੰਚ ਹਰਪ੍ਰੀਤ ਸਿੰਘ ਅਤੇ ਮੋਹਨ ਸਿੰਘ ਖੰਡੂਰ ਵੀ ਹਾਜ਼ਰ ਸਨ। ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਨੇ ਕਿਹਾ ਕਿ ਖੇਤੀ ਸਹਾਇਕ ਧੰਦੇ ਨਾਲ ਸਬੰਧਤ ਪਸ਼ੂ ਪਾਲਣ ਧੰਦਾ ਇਕ ਮੁਨਾਫੇ ਵਾਲਾ ਧੰਦਾ ਹੈ। ਅਜੋਕੇ ਸਮੇਂ 'ਚ ਦੁੱਧ ਦੀ ਪੈਦਾਵਾਰ ਬਹੁਤ ਘੱਟ ਹੈ ਅਤੇ ਖਪਤ ਜ਼ਿਆਦਾ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਪੇਂਡੂ ਖਿੱਤੇ ਵਿਚ ਪਸ਼ੂ ਪਾਲਕਾਂ ਦੀ ਗਿਣਤੀ ਕਾਫੀ ਘਟੀ ਹੈ। ਜਿਸ ਕਰਕੇ ਗਾਵਾਂ ਤੇ ਮੱਝਾਂ ਦੇ ਫਾਰਮ ਬਣਾਉਣ ਦੇ ਨਾਲ-ਨਾਲ ਹੁਣ ਬੱਕਰੀ ਪਾਲਣ ਧੰਦਾ ਕਾਫੀ ਪ੍ਰਚਲਿਤ ਹੁੰਦਾ ਜਾ ਰਿਹਾ ਹੈ ਅਤੇ ਬਹੁ-ਗਿਣਤੀ 'ਚ ਨੌਜਵਾਨ ਬੱਕਰੀ ਪਾਲਣ ਧੰਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੁਆਰਾ ਅਜਿਹੇ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਨੂੰ ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ ਤੇ ਬਲਦੇਵ ਸਿੰਘ ਮਾਣੂੰਕੇ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ,ਸਰਪੰਚ ਗੁਰਮੇਲ ਸਿੰਘ ਮੱਲ੍ਹਾ,ਬਿੱਟੂ ਸੰਧੂ ਮਾਣੂੰਕੇ,ਰਾਜ ਗਿੱਲ ਝੱਲੀ, ਸਰਪੰਚ ਨਿੱਪਾ ਹਠੂਰ, ਮੋਹਨ ਸਿੰਘ ਖੰਡੂਰ, ਬਲਦੇਵ ਸਿੰਘ ਮਾਣੂੰਕੇ, ਲਾਲੀ ਮਾਣੂੰਕੇ ,ਸਰਬਜੀਤ ਸਿੰਘ ਹਠੂਰ,ਸਤਨਾਮ ਸਿੰਘ ਸੱਤੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਨੂੰ ਸਨਮਾਨਿਤ ਕਰਦੇ ਸਰਪੰਚ ਹਰਪ੍ਰੀਤ ਸਿੰਘ ਨਾਲ ਹੋਰ।

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਪੱਕੇ ਮੋਰਚੇ ਲਾ ਕੇ ਸ਼ੇਖਪੁਰਾ ਟੋਲ ਪਲਾਜ਼ਾ ਕੀਤਾ ਫਰੀ

ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਤਲਵੰਡੀ ਸਾਬੋ ਵੱਲੋਂ ਪੂਰੀ ਝੋਨਾ ਖਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਸ਼ੇਖਪੁਰਾ ਟੋਲ ਫਿਰੀ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਜਸਵੀਰ ਸਿੰਘ ਨੇ ਟੀਮ ਦੇ ਫ਼ੈਸਲੇ ਅਨੁਸਾਰ 17 ਅਕਤੂਬਰ ਤੋਂ ਟੋਲ ਫਰੀ ਅਤੇ 18 ਅਕਤੂਬਰ ਤੋਂ ਆਪ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮਐੱਸਪੀ 'ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮਐੱਸਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮਐੱਸਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ, ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ 'ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ, ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟਰੀਆਂ ਕਰਨ ਦਾ ਜਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ 'ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਦੀ ਤਿਆਰੀ ਲਈ ਜਿਲ੍ਹੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਗੱਡੀਆਂ ਤੇ ਸਪੀਕਰਾਂ ਰਾਹੀਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ  ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪਹੁੰਚਣ ਦਾ ਸੱਦਾ ਦਿੱਤਾ।

ਇਸ ਮੌਕੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲਾ ਮੀਤ ਪ੍ਰਧਾਨ ਜਗਤਾਰ ਸਿੰਘ ਵੱਲੋਂ ਭਰਵੀ ਹਮਾਇਤ ਕੀਤੀ ਗਈ ਤੇ ਕਿਹਾ ਕੇ ਆਉਣ ਵਾਲੇ ਸਮੇਂ ਵਿੱਚ ਅਸੀਂ ਸਾਰੇ ਪੰਜਾਬ ਦੇ ਸੈਨਿਕਾਂ ਨੂੰ ਇਕੱਠੇ ਕਰਕੇ ਕਿਸਾਨਾਂ ਮਜ਼ਦੂਰਾਂ ਦੀ ਡਟਵੀ ਹਮਾਇਤ ਕਰਾਂਗੇ ਹਰ ਵਕਤ ਕਿਸਾਨਾਂ ਮਜ਼ਦੂਰਾਂ ਦੇ ਹੱਕਾ ਲਈ ਡਟਵੀ ਹਮਾਇਤ ਕਰਨ ਦਾ ਐਲਾਨ ਕਰਦੇ ਹਾਂ। ਇਸ ਮੌਕੇ ਤਲਵੰਡੀ ਸਾਬੋ ਦੇ ਬਲਾਕ ਆਗੂ ਜਨਰਲ ਸੈਕਟਰੀ ਕਾਲਾ ਸਿੰਘ ਚੱਠੇਵਾਲਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਗਿਆਨਾ ਤੇ ਮੌੜ ਬਲਾਕ ਦੇ ਆਗੂ ਰਾਵਿੰਦਰ ਸਿੰਘ ਰਾਮਨਗਰ ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਭਿੰਦਰ ਸਿੰਘ ਭਾਈ ਬਖਤੌਰ, ਗੁਰਜੀਤ ਸਿੰਘ ਬੰਗੇਹਰ ਤੇ ਦੋਨਾਂ ਬਲਾਕਾਂ ਦੇ ਕਿਸਾਨ ਮਜ਼ਦੂਰ ਮੋਰਚੇ ਵਿਚ ਸ਼ਾਮਿਲ ਸਨ।

ਪੂਰੇ ਗਹਿਗੱਚ ਮੁਕਾਬਲੇ 'ਚ ਲਖਵੀਰ ਸਿੰਘ ਸਿਰਫ਼ 1 ਵੋਟ ਦੇ ਫਰਕ ਨਾਲ ਜਿੱਤ ਕੇ ਬਣਿਆ ਸਰਪੰਚ

ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- 15 ਅਕਤੂਬਰ ਨੂੰ ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕੁੱਝ ਕੁ ਥਾਵਾਂ 'ਤੇ ਸਰਪੰਚੀ ਦੇ ਉਮੀਦਵਾਰਾਂ ਵਿਚਕਾਰ ਪੂਰੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਇਸੇ ਦੌਰਾਨ ਹੀ ਤਲਵੰਡੀ ਸਾਬੋ ਤਹਿਸੀਲ ਦੇ ਪਿੰਡ ਗੋਲੇਵਾਲਾ ਵਿੱਚ ਵੀ ਸਰਪੰਚੀ ਦੇ ਉਮੀਦਵਾਰਾਂ ਵਿੱਚ ਬਹੁਤ ਸਖਤ ਮੁਕਾਬਲਾ ਰਿਹਾ। ਦੇਰ ਰਾਤ ਤੱਕ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਸਰਪੰਚੀ ਦੇ ਉਮੀਦਵਾਰ ਕੇਵਲ ਸਿੰਘ ਨੂੰ 339 ਵੋਟਾਂ ਪ੍ਰਾਪਤ ਹੋਈਆਂ ਜਦਕਿ ਲਖਵੀਰ ਸਿੰਘ ਨੇ 340 ਵੋਟਾਂ ਪ੍ਰਾਪਤ ਕਰਕੇ ਸਿਰਫ ਇੱਕ ਵੋਟ ਦੇ ਫਰਕ ਨਾਲ ਸਰਪੰਚੀ ਦੀ ਚੋਣ ਜਿੱਤੀ। ਅੱਜ ਸੰਗਰਾਂਦ ਅਤੇ ਪੂਰਨਮਾਸੀ ਸ਼ੁਭ ਮੌਕੇ ਸਰਪੰਚ ਲਖਵੀਰ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕਰਵਾਈ ਗਈ। ਇਸ ਦੌਰਾਨ ਲਖਵੀਰ ਸਿੰਘ ਨੇ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਪਿੰਡ ਦੇ ਸਰਪੰਚ ਹਨ ਅਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦੇਣਗੇ।

ਪਿੰਡ ਨਥੇਹਾ ਦੀ ਬਣੀ ਨਵੀਂ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਅਰਦਾਸ ਅਤੇ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਨੂੰ ਕੀਤਾ ਸਨਮਾਨਿਤ।

ਅਰਦਾਸ ਅਤੇ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਨੂੰ ਕੀਤਾ ਸਨਮਾਨਿਤ।
ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਨਥੇਹਾ ਤੋਂ ਸ਼੍ਰੀਮਤੀ ਰਾਜ ਰਾਣੀ ਪਤਨੀ ਸੁਖਪਾਲ ਸਿੰਘ ਚਾਹਲ ਪਿੰਡ ਵਾਸੀਆਂ ਦੇ ਸਹਿਯੋਗ ਅਤੇ ਵੱਡੇ ਫਰਕ ਨਾਲ ਸਰਪੰਚ ਬਣ ਗਈ ਹੈ। ਜਿਸਨੇ ਆਪਣੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਸਮੇਤ ਪਿੰਡ ਵਾਸੀਆਂ ਨਾਲ ਕੱਤਕ ਦੀ ਸੰਗਰਾਂਦ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਸਾ ਕੀ ਵਾਰ ਦਾ ਕੀਰਤਨ ਕਰਵਾਇਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਚੁਣੀ ਗਈ ਨਵੀਂ ਪੰਚਾਇਤ ਦਾ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਰਾਜ ਰਾਣੀ ਅਤੇ ਉਹਨਾਂ ਦੇ ਪਤੀ ਸੁਖਪਾਲ ਸਿੰਘ ਨੇ ਕਿਹਾ ਕਿ ਜੋ ਮਾਣ ਸਤਿਕਾਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਦਿੱਤਾ ਹੈ, ਉਹ ਹਮੇਸ਼ਾ ਪਿੰਡ ਵਾਸੀਆਂ ਦੇ ਰਿਣੀ ਰਹਿਣਗੇ ਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗੇ। ਸਿਹਤ ਅਤੇ ਸਿੱਖਿਆ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡ ਤੋਂ ਲੈਕੇ ਡੇਰਾ ਬਾਬਾ ਯੋਗੀ ਪੀਰ ਵਾਲੀ ਸੜਕ ਦੇ ਨਾਲ ਇੰਟਰਲਾਕ ਇੱਟਾਂ ਲਗਾ ਕੇ ਸੁੰਦਰ ਬਣਾਈ ਜਾਵੇਗੀ ਅਤੇ ਪਿੰਡ ਵਿੱਚ ਖੇਡ ਸਟੇਡੀਅਮ ਪਹਿਲ ਦੇ ਅਧਾਰ 'ਤੇ ਬਣਾਇਆ ਜਾਵੇਗਾ। ਮਹਿਲਾ ਸਰਪੰਚ ਰਾਜ ਰਾਣੀ ਦੇ ਨਾਲ ਭੋਲਾ ਸਿੰਘ ਪੰਚ, ਪਰਵਿੰਦਰ ਕੌਰ ਪੰਚ, ਨਾਜਰ ਰਾਮ ਪੰਚ, ਕਿਰਨਪਾਲ ਕੌਰ ਪੰਚ, ਸ਼ਿੰਦਰ ਕੌਰ, ਚਰਨਜੀਤ ਸਿੰਘ ਪੰਚ, ਬਿੱਕਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਪਰਮਜੀਤ ਕੌਰ ਪੰਚ ਅਤੇ ਪਿੰਡ ਵਾਸੀ ਹਾਜਰ ਸਨ।

ਪਿੰਡ ਲੀਹਾਂ ਚ ਹਰਪ੍ਰੀਤ ਸਿੰਘ ਖੰਗੂੜਾ ਬਣੇ ਨਵੇ ਸਰਪੰਚ

ਮੁੱਲਾਂਪੁਰ ਦਾਖਾ 17 ਅਕਤੂਬਰ (ਸਤਵਿੰਦਰ ਸਿੰਘ ਗਿੱਲ)  ਪਿੰਡ ਲੀਹਾਂ ਵਿੱਚ ਪੰਚਾਇਤੀ ਚੋਣਾ ਚ ਵੋਟਾਂ ਦਾ ਕੰਮ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿਆ ਅਤੇ ਸਰਪੰਚ ਹਰਪ੍ਰੀਤ ਸਿੰਘ ਖੰਗੂੜਾ ਨੂੰ ਭਾਰੀ ਬਹੁਮਤ ਨਾਲ, ਅਤੇ ਸਮੂਹ ਨਗਰ ਨਿਵਾਸੀਆਂ ਐਨ ਆਰ ਆਈ ਵੀਰ ਅਤੇ ਸਮੂਹ ਨੌਜਵਾਨ ਭਰਾਵਾਂ ਦੇ ਸਹਿਯੋਗ ਅਤੇ ਨਾਲ ਸਰਪੰਚ ਬਣਨ ਤੇ ਵਧਾਈ ਦਿੱਤੀ ਅਤੇ ਲੱਡੂ ਵੰਡੇ। ਪਿੰਡ ਦੇ ਮਿਹਨਤ ਸਦਕਾ ਪਿੰਡ ਦੇ ਸਰਪੰਚ ਬਣੇ।ਪੰਚ ਤਜਿੰਦਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਰਾਮ ਜੀ, ਪੰਚ ਸਰਬਜੀਤ ਕੌਰ, ਪੰਚ ਕੁਲਦੀਪ ਕੌਰ,ਇਹਨਾਂ ਨੂੰ ਪੰਚਾਇਤ ਪੰਚ ਚੁਣਿਆ ਗਿਆ।ਹਰਪ੍ਰੀਤ ਸਿੰਘ ਨੇ ਭਾਰੀ ਇਕੱਠ ਨੂੰ ਸਬੋਧਨ ਕਰਦਿਆ ਕਿਹਾ ਕਿ ਪਿੰਡ ਦੇ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉਠ ਕੇ ਕਰਾਂਗੇ । ਇਸ ਮੌਕੇ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ, ਪ੍ਰਧਾਨ ਜੰਗੀਰ ਸਿੰਘ, ਸਾਬਕਾ ਸਰਪੰਚ ਦਲਵਾਰਾ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਸੁਖਬੀਰ ਸਿੰਘ, ਸੰਦੀਪ ਸਿੰਘ ਕੈਲੇ, ਗੁਰਦੀਪ ਸਿੰਘ ਚੀਮਾ, ਐਡਵੋਕੇਟ ਦਲਵਾਰਾ ਸਿੰਘ, ਭਗਵੰਤ ਸਿੰਘ ਖੰਗੂੜਾ, ਸੁਖਦੇਵ ਸਿੰਘ ਬਾਠ, ਕੁਲਜੀਤ ਸਿੰਘ ਚੀਮਾ, ਹਰਜਿੰਦਰ ਸਿੰਘ ਕੈਲੇ, ਗੁਰਜੰਟ ਸਿੰਘ, ਜਗਰਾਜ ਸਿੰਘ ਚਾਹਲ, ਜਗਜੀਤ ਸਿੰਘ ਖੰਗੂੜਾ, ਅਮਨਜੋਤ ਸਿੰਘ ਚੀਮਾ, ਬਲੌਰ ਸਿੰਘ, ਜਗਦੀਸ਼ ਸਿੰਘ ਸੂਬੇਦਾਰ, ਪ੍ਰਿਤਪਾਲ ਸਿੰਘ ਚੀਮਾ, ਸੁੱਖਦੀਪ ਸਿੰਘ ਮੋਨੂ, ਸਪਿੰਦਰ ਸਿੰਘ ਧਰਮਿੰਦਰ ਸਿੰਘ ਗੁਰਮੇਲ ਕੌਰ ਗੁਰਮੇਲ ਸਿੰਘ ਹਰਮਨ ਸਿੰਘ ਹੈਪੀ ਚੀਮਾ ਆਦਿ ਹਾਜ਼ਰ ਸਨ।