You are here

ਪੰਜਾਬ

ਪਟਿਆਲਾ ਵਿਖੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਬਰਤਰਫ

ਐਸ.ਐਸ.ਪੀ. ਵੱਲੋਂ ਛੇ ਥਾਣੇਦਾਰਾਂ, ਤਿੰਨ ਹੈਡ ਕਾਂਸਟੇਬਲਾਂ ਤੇ ਦੋ ਕਾਂਸਟੇਬਲਾਂ ਖਿਲਾਫ ਵੱਡੀ ਕਾਰਵਾਈ

ਬਰਤਰਫ ਥਾਣੇਦਾਰਾਂ 'ਚ ਇਕ ਮਹਿਲਾ ਥਾਣੇਦਾਰ ਵੀ ਸ਼ਾਮਲ

ਚੰਗਾ ਕੰਮ ਕਰਨ ਵਾਲੇ 81 ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ - ਐਸ.ਐਸ.ਪੀ. ਸਿੱਧੂ

ਪਟਿਆਲਾ, ਜੁਲਾਈ 2019- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖਤ ਕਾਰਵਾਈ ਕਰਦਿਆ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਲਿਪਤ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕਰ ਦਿੱਤਾ ਹੈ।  ਬਰਤਰਫ ਕੀਤੇ ਗਏ ਥਾਣੇਦਾਰਾਂ ਵਿਚ ਇਕ ਮਹਿਲਾਂ ਥਾਣੇਦਾਰ ਵੀ ਸ਼ਾਮਲ ਹੈ।

ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕੀਤੀ ਇਸ ਵੱਡੀ ਕਾਰਵਾਈ ਬਾਰੇ ਖੁਲਾਸਾ ਕਰਦਿਆ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਵੱਖਰੇ ਤੌਰ 'ਤੇ ਵਿਭਾਗੀ ਪੜਤਾਲ ਕੀਤੀ ਗਈ ਅਤੇ ਵਿਭਾਗੀ ਪੜਤਾਲ ਵਿਚ ਦੋਸ਼ੀ ਪਾਏ ਜਾਣ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਦੋਸ਼ੀਆਂ ਖਿਲਾਫ ਮਾਨਯੋਗ ਅਦਾਲਤਾਂ ਵਿਚ ਮਾਮਲੇ ਸੁਣਵਾਈ ਅਧੀਨ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਨੌਕਰੀ ਤੋਂ ਬਰਤਰਫ ਕੀਤੇ ਗਏ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿਚ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ (71 ਪਟਿਆਲਾ) ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਬਰਤਰਫ ਕੀਤਾ ਗਿਆ ਹੈ ਜਦਕਿ ਸਹਾਇਕ ਥਾਣੇਦਾਰ ਲੋਕਲ ਰੈਂਕ ਸਾਹਿਬ ਸਿੰਘ (3231 ਪਟਿਆਲਾ) ਨੂੰ ਦੱਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਟਹਿਲ ਸਿੰਘ (1947 ਪਟਿਆਲਾ) ਨੂੰ 35 ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਜੰਗੀਰ ਸਿੰਘ (3234 ਪਟਿਆਲਾ) ਨੂੰ ਦਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਗੁਰਮੀਤ ਸਿੰਘ (2053 ਪਟਿਆਲਾ) ਅਤੇ ਹੈਡ ਕਾਂਸਟੇਬਲ ਹਰਜਿੰਦਰ ਸਿੰਘ (1937 ਪਟਿਆਲਾ) ਨੂੰ ਸਾਂਝੇ ਤੌਰ 'ਤੇ 14 ਹਜ਼ਾਰ ਰੁਪਏ ਰਿਸ਼ਵਤ ਲੈਣ ਕਾਰਨ ਬਰਤਰਫ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਰਿਸ਼ਵਤ ਦੇ ਮਾਮਲੇ ਵਿਚ ਇਕ ਮਹਿਲਾਂ ਥਾਣੇਦਾਰ ਲੋਕਲ ਰੈਂਕ ਸੁਖਵਿੰਦਰ ਕੌਰ (304 ਪਟਿਆਲਾ) ਨੂੰ ਦਸ ਹਜ਼ਾਰ ਰੁਪਏ ਅਤੇ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਨੂੰ (1461 ਪਟਿਆਲਾ) ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲਿਆਂ ਵਿਚ ਲਿਪਤ ਜਿਨ੍ਹਾਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ ਉਨ੍ਹਾਂ ਵਿਚ ਹੈਡ ਕਾਂਸਟੇਬਲ ਅਮਰਜੀਤ ਸਿੰਘ (2943 ਪਟਿਆਲਾ), ਕਾਂਸਟੇਬਲ ਨਰਿੰਦਰਪਾਲ ਸਿੰਘ (2381 ਪਟਿਆਲਾ) ਅਤੇ ਕਾਂਸਟੇਬਲ ਗੁਰਪ੍ਰਤਾਪ ਸਿੰਘ (1217 ਪਟਿਆਲਾ) ਦੇ ਨਾਮ ਸ਼ਾਮਲ ਹਨ। ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਜੁਰਮ, ਨਸ਼ੇ ਤੇ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਿਚ ਅਜਿਹੇ ਮਾਮਲਿਆ ਵਿਚ ਸ਼ਾਮਲ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਭਾਵੇਂ ਉਹ ਕਿਸੇ ਵੀ ਅਹੁਦੇ 'ਤੇ ਕਿਉ ਨਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। 

ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵਿਭਾਗ ਵਿਚ ਸ਼ਾਮਲ ਜਿਥੇ ਅਜਿਹੀਆਂ ਕਾਲੀਆਂ ਭੇਡਾਂ ਨੂੰ ਬੇਪਰਦ ਕਰਕੇ ਨੌਕਰੀਆਂ ਤੋਂ ਲਾਂਭੇ ਕੀਤਾ ਗਿਆ ਹੈ ਉਥੇ ਹੀ ਇਮਾਨਦਾਰ ਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ਤਰੱਕੀਆਂ ਤੇ ਇਨਾਮ ਵੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸ਼ਿਫਾਰਸ 'ਤੇ ਜਿਥੇ ਚੰਗੀ ਕਾਰਗੁਜ਼ਾਰੀ ਵਾਲੇ 81 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਤਰੱਕੀਆਂ ਦਿੱਤੀਆਂ ਗਈਆਂ ਹਨ ਉਥੇ ਹੀ 50 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਆ ਗਿਆ ਹੈ। ਐਸ.ਐਸ.ਪੀ. ਦੱਸਿਆ ਕਿ ਐਸ.ਐਸ.ਪੀ., ਆਈ.ਜੀ. ਅਤੇ ਹੋਰ ਅਧਿਕਾਰੀਆਂ ਦੀ ਸ਼ਿਫਾਰਸ 'ਤੇ 1816 ਮੁਲਾਜ਼ਮਾਂ ਨੂੰ ਕਮੈਮੋਡੇਸ਼ਨ ਸਰਟੀਫਿਕੇਟ ਦਿੱਤੇ ਗਏ ਹਨ ਅਤੇ ਗੁੰਝਲਦਾਰ ਅਤੇ ਸ਼ਨਸਨੀਖੇਜ਼ ਮਾਮਲਿਆਂ ਨੂੰ ਸੁਲਝਾਉਣ ਕਾਰਨ ਪਟਿਆਲਾ ਪੁਲਿਸ ਨੂੰ ਡੀ.ਜੀ.ਪੀ. ਪੰਜਾਬ ਵੱਲੋਂ 3 ਲੱਖ 20 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਪ੍ਰਾਪਤ ਹੋਇਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਇੰਨੇ ਥੋੜ੍ਹੇ ਕਾਰਜਕਾਲ ਦੌਰਾਨ ਜਿਥੇ ਕਤਲ ਦੇ 23 ਅੰਨ੍ਹੇ ਮਾਮਲਿਆ ਦੀ ਗੁੱਥੀ ਸੁਲਝਾਈ ਗਈ ਹੈ ਉਥੇ ਹੀ ਲੁੱਟਾਂ-ਖੋਹਾਂ, ਡਕੈਤੀਆਂ ਤੇ ਚੋਰੀਆਂ ਦੇ ਮਾਮਲੇ ਅਤੇ ਵੱਖ-ਵੱਖ ਗੈਂਗਸਟਰਾਂ ਤੋਂ 3 ਕਰੋੜ 62 ਲੱਖ 18 ਹਜ਼ਾਰ 345 ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਥੇ ਚੰਗੇ ਕੰਮ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਰੱਕੀਆਂ ਦਿੱਤੀਆਂ ਜਾਣਗੀਆਂ ਉਥੇ ਹੀ ਪੰਜਾਬ ਸਰਕਾਰ ਦੀ ਜ਼ੁਰਮ, ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਅਜਿਹੇ ਮਾਮਲਿਆ ਵਿਚ ਲਿਪਤ ਦੋਸ਼ੀਆਂ ਨੂੰ ਬਖਸ਼ਿਆਂ ਨਹੀ ਜਾਵੇਗਾ।

ਮੈਰਿਜ ਪੈਲਸ ਦੀ ਕੰਧ ਡਿੱਗਣ ਨਾਲ ਵਿਅਕਤੀ ਦੀ ਮੌਤ

ਪਿੰਡ ਕਮਾਲਪੁਰਾ ਦੇ ਕੂਲ ਬਰੀਜ ਮੈਰਿਜ ਪੈਲਸ ਵਿਖੇ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਗੱਲਬਾਤ ਕਰਦਿਆ ਪਿੰਡ ਕਮਾਲਪੁਰਾ ਦੇ ਲੋਕਾ ਨੇ ਦੱਸਿਆ ਕਿ ਦਰਸਨ ਸਿੰਘ (60)ਪੁੱਤਰ ਤਿਲਕਰਾਜ ਸਿੰਘ ਵਾਸੀ ਕਮਾਲਪੁਰਾ ਜੋ ਮੈਰਿਜ ਪੈਲਸ ਵਿਖੇ ਸਾਫ-ਸਫਾਈ ਦਾ ਕੰਮ ਕਰਦਾ ਸੀ ਐਤਵਾਰ ਨੂੰ ਜਦੋ ਸਵੇਰੇ ਤੇਜ ਹਨੇਰੀ ਆਈ ਤਾਂ ਦਰਸਨ ਸਿੰਘ ਪੈਲਿਸ ਵਿਚ ਲੱਗੇ ਬੂਟਿਆ ਅਤੇ ਘਾਹ ਨੂੰ ਪਾਣੀ ਪਾ ਰਿਹਾ ਸੀ ਪਰ ਜਦੋ ਹਨੇਰੀ ਤੇਜ ਹੋਈ ਤਾਂ ਦਰਸਨ ਸਿੰਘ ਮੈਰਿਜ ਪੈਲਿਸ ਦੇ ਫਰੰਟ ਵਾਲੀ ਕੰਧ ਦੇ ਨਜਦੀਕ ਚਲਾ ਗਿਆ ਜਿਥੇ ਤੇਜ ਹਨੇਰੀ ਦੇ ਕਾਰਨ ਮੈਰਿਜ ਪੈਲਿਸ ਦੀ ਫਰੰਟ ਵਾਲੀ ਕੰਧ ਦਰਸਨ ਸਿੰਘ ਉੱਪਰ ਡਿੱਗ ਪਈ ਜਿਸ ਕਾਰਨ ਦਰਸਨ ਸਿੰਘ ਦੀ ਮੌਤ ਹੋ ਗਈ ਅਤੇ ਪਰਿਵਾਰਕ ਮੈਬਰਾ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਦਰਸਨ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ।ਇਸ ਸਬੰਧੀ ਜਦੋ ਥਾਣਾ ਹਠੂਰ ਦੇ ਐਸ ਐਚ ਓ ਸਿਮਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾ ਕਿਹਾ ਕਿ ਪਿੰਡ ਕਮਾਲਪੁਰਾ ਦੇ ਮੋਹਤਵਰ ਵਿਅਕਤੀਆ ਦੇ ਬਿਆਨ ਲੈ ਕੇ ਕੁਦਰਤੀ ਮੌਤ ਦੀ ਰਿਪੋਰਟ ਦਰਜ ਕਰ ਲਈ ਹੈ।

ਗਰਮੀ ਵਿੱਚ ਗੰਨੇ ਦਾ ਜੂਸ ਪੀਣ ਵੇਲੇ ਸਾਨੂੰ ਬਹੁਤ ਧਿਆਨ ਦੀ ਜਰੂਰਤ

ਬਰਨਾਲਾ, ਜੂਨ 2019- (ਗੁਰਸੇਵਕ ਸੋਹੀ) ਗਰਮੀ ਦਾ ਮੌਸਮ ਪੂਰੇ ਜੋਰਾ ਤੇ ਹੈ ਹਸਪਤਾਲ ਮਰੀਜਾ ਨਾਲ ਭਰੇ ਹੋੲੇ ਨੇ ਅਾਮ ਦੇਖਣ ਨੂੰ ਮਿਲਦਾ ਗਨੇ ਦੇ ਜੂਸ ਵਾਲੀਅਾ ਰੇੜੀਅਾ ਤੇ ਜੂਸ ਪੀਣ  ਵਾਲਿਅਾ ਦੀ ਭੀੜ ਲੱਗੀ ਰਹਿਦੀ ਹੈ! ਪਤਾ ਨੀ ਕਿਨੇ ਕੁ ਲੋਕ ਜੂਸ ਪੀਦੇ ਨੇ ਜੂਠੇ ਗਲਾਸ ੲਿਕੋ ਬਾਲਟੀ ਵਿੱਚ ਧੋੲੇ ਜਾਦੇ ਨੇ ! ਕਿਸੇ ਨੂੰ ਟੀਵੀ ਦੀ ਬਿਮਾਰੀ ਦਮਾਂ ਬੁਖਾਰ ਅਤੇ ਹੋਰ ਅਨੇਕਾ ਬੀਮਾਰੀਅਾਂ ਹੁਦੀਅਾਂ ਨੇ ਅਾਪਣੀ ਸਿਹਤ ਦੇ ਬਚਾਓ ਲੲੀ ਅਾਪਣਾ ਗਲਾਸ ਜਾ ਪਾਣੀ ਕੋਲ ਜਰੂਰ ਰੱਖਣਾ ਚਾਹੀਦਾ ਹੈ !

ਲੁਧਿਆਣਾ ਜੀਟੀ ਰੋਡ ਦੇ ਪੁਲ ਤੋਂ ਬੇਕਾਬੂ ਹੋ ਕੇ ਡਿੱਗੀ ਕਾਰ, ਦੋ ਨੌਜਵਾਨਾਂ ਦੀ ਮੌਤ

ਜਗਰਾਓਂ, 29 ਮਈ (ਮਨਜੀਤ ਗਿੱਲ ਸਿੱਧਵਾਂ/ਗੁਰਦੇਵ ਗਾਲਿਬ)। ਬੀਤੀ ਦੇਰ ਰਾਤ ਸਥਾਨਕ ਜਗਰਾਓਂ-ਲੁਧਿਆਣਾ ਜੀਟੀ ਰੋਡ ਮਾਰਗ 'ਤੇ ਪਿੰਡ ਅਲੀਗੜ੍ਹ ਵਾਲੇ ਪੁਲ ਤੋਂ ਇੱਕ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨੂੰ ਤੋੜਦੀ ਹੋਈ ਪੁਲ ਤੋਂ ਥੱਲੇ ਜਾ ਡਿੱਗੀ, ਜਿਸ ਨਾਲ ਉਸ ਵਿੱਚ ਸਵਾਰ ਨੇੜਲੇ ਪਿੰਡ ਗਾਲਿਬ ਕਲਾਂ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਾਰੇ ਪਿੰਡ ਵਿੱਚ ਮਾਹੌਲ ਗਮਗੀਨ ਹੋ ਗਿਆ। ਘਟਨਾ ਸਥਾਨ 'ਤੇ ਪੁੱਜੇ ਥਾਣਾ ਸਿਟੀ ਦੇ ਇੰਚਾਰਜ ਨਿਧਾਨ ਸਿੰਘ ਨੇ ਦੱਸਿਆ ਕਿ ਪਿੰਡ ਗਾਲਿਬ ਦੇ ਦੋ ਨੌਜਵਾਨ ਆਪਣੀ ਕਾਰ 'ਚ ਸਵਾਰ ਹੋ ਕੇ ਲੁਧਿਆਣਾ ਵਿਖੇ ਕਿਸੇ ਕੰਮ ਲਈ ਗਏ ਸਨ ਜਦ ਉਹ ਰਾਤ ਕਰੀਬ 10 ਵਜੇ ਵਾਪਿਸ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਅਲੀਗੜ੍ਹ ਦੇ ਪੁਲ 'ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਜੋ ਕਿ ਪੁਲ ਦੀ ਰੇਲਿੰਗ ਨੂੰ ਤੋੜਦੀ ਹੋਈ ਪੁਲ ਤੋਂ ਥੱਲੇ ਜਾ ਡਿੱਗੀ ਜਿਸ ਨਾਲ ਉਸ ਵਿੱਚ ਸਵਾਰ ਮਨਜਿੰਦਰ ਸਿੰਘ ਦੀ ਮੋਕੇ 'ਤੇ ਹੀ ਮੌਤ ਹੋ ਗਈ ਅਤੇ ਗੰਭੀਰ ਜਖਮੀ ਹਰਿੰਦਰਪਾਲ ਸਿੰਘ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਨਿਧਾਨ ਸਿੰਘ ਨੇ ਦੱਸਿਆ ਕਿ ਜਗਰਾਓਂ ਦੇ ਸਿਵਲ ਹਸਪਤਾਲ ਵਿਖੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟ ਕਰਨ ਤੋਂ ਬਾਅਦ 174 ਦੀ ਕਾਰਵਾਈ ਕਰਕੇ ਮ੍ਰਿਤਕ ਦੇਹਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।
 

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਬਠਿੰਡਾ, ਜੂਨ 2019 - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਬੱਚੀ ਨਾਮ ਨਿਸ਼ਾ (ਕਾਲਪਲੀਕ) ਉਮਰ ਲਗਭਗ 6-7 ਸਾਲ 23 ਜੂਨ 2019 ਨੂੰ ਰਾਮਪੁਰਾ ਰੇਲਵੇ ਸ਼ਟੇਸ਼ਨ ਦੇ ਮਾਲ ਗੋਦਾਮ ਪਾਸੋਂ ਸਹਾਰਾ ਜਨ ਸੇਵਾ ਸੁਸਾਇਟੀ ਨੂੰ ਲਾਵਾਰਸ ਹਾਲਤ 'ਚ ਬੱਚੀ ਮਿਲੀ ਸੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਇਸ ਬੱਚੀ ਨੂੰ ਉਨਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। 
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਗੁੰਮਸ਼ੁਦਾ ਬੱਚੀ ਪਟਿਆਲਾ ਦੀ ਰਹਿਣ ਵਾਲੀ ਹੈ। ਜੋ ਕਿ ਪਿਛਲੇ ਅੱਠ ਮਹੀਨਿਆਂ ਤੋਂ ਗੁੰਮਸ਼ੁਦਾ ਸੀ। ਬੱਚੀ ਦੇ ਮਾਪਿਆਂ ਵੱਲੋਂ ਉਸ ਦੇ ਗੁੰਮਸ਼ੁਦਾ ਸਬੰਧੀ ਐਫ.ਆਈ.ਆਰ ਨੰ:195 ਮਿਤੀ 26.07.2018 ਥਾਣਾ ਸਦਰ ਪਟਿਆਲਾ ਵਿਖੇ ਦਰਜ ਕਰਵਾਈ ਗਈ ਸੀ। ਅੱਜ 26 ਜੂਨ 2019 ਨੂੰ ਬੱਚੀ ਦੇ ਮਾਤਾ ਪਿਤਾ ਬੱਚੀ ਨੂੰ ਲੈਣ ਲਈ ਦਫ਼ਤਰ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਵਿਖੇ ਹਾਜ਼ਰ ਹੋਏ। ਮਾਪਿਆਂ ਵੱਲੋਂ ਇੱਥੇ ਦੱਸਿਆ ਗਿਆ ਕਿ ਬੱਚੀ ਦਾ ਅਸਲ ਨਾਮ ਜੋਤੀ ਹੈ। ਇਹ ਬੱਚੀ ਮਾਨਸਿਕ ਤੌਰ 'ਤੇ ਕਮਜ਼ੋਰ ਹੋਣ ਕਾਰਨ ਘਰ ਤੋਂ ਖੇਡਦੀ-ਖੇਡਦੀ ਕਿਤੇ ਬਾਹਰ ਚਲੀ ਗਈ ਅਤੇ ਵਾਪਸ ਨਹੀਂ ਆਈ। ਪਰਿਵਾਰ ਵੱਲੋਂ ਬੱਚੀ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਬੱਚੀ ਸਬੰਧੀ ਕੋਈ ਵੀ ਜਾਣਕਾਰੀ ਉਨਾਂ ਨੂੰ ਨਹੀਂ ਮਿਲੀ। 
ਪਰਿਵਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਬੱਚੀ ਸਬੰਧੀ ਵੱਖ ਵੱਖ ਪ੍ਰਕਾਸ਼ਿਤ ਇਸ਼ਤਿਹਾਰ ਅਤੇ ਖ਼ਬਰਾਂ ਤੋਂ ਉਨਾਂ ਨੂੰ ਗੁਆਢੀਆਂ ਰਾਹੀਂ ਪਤਾ ਲੱਗਿਆ। ਬੱਚੀ ਦੇ ਮਾਪਿਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਸਮੇਂ ਉਹ ਪਟਿਆਲਾ ਵਿਖੇ ਰਹਿ ਰਹੇ ਹਨ ਅਤੇ ਮੁੱਢਲੇ ਤੌਰ 'ਤੇ ਲਖਨਊ (ਯੂਪੀ) ਦੇ ਰਹਿਣ ਵਾਲੇ ਹਨ ਅਤੇ ਉਹ ਮਿਹਨਤ ਮਜ਼ਦੂਰੀ ਕਰਦੇ ਹਨ। ਇਸ ਉਪੰਰਤ ਕਾਰਵਾਈ ਕਰਦੇ ਹੋਏ ਬਾਲ ਭਲਾਈ ਕਮੇਟੀ ਬਠਿੰਡਾ ਵੱਲੋਂ ਬੱਚੀ ਦੇ ਮਾਪਿਆਂ ਦੀ ਪੜਤਾਲ ਕਰਨ ਉਪਰੰਤ ਬੱਚੀ ਨੂੰ ਉਨਾਂ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਸਮੇ ਮੌਕੇ ਤੇ ਬੱਚੀ ਦੇ ਮਾਤਾ-ਪਿਤਾ, ਚੇਅਰਮੈਨ ਬਾਲ ਭਲਾਈ ਕਮੇਟੀ, ਡਾ. ਸ਼ਿਵ ਦੱਤ ਗੁਪਤਾ ਅਤੇ ਮੈਡਮ ਫੁਲਿੰਦਰਪ੍ਰੀਤ , ਜਿਲਾ ਬਾਲ ਸੁਰੱਖਿਆ ਦਫਤਰ  ਵੱਲੋਂ ਰਾਜਵਿੰਦਰ ਸਿੰਘ, ਬੇਅੰਤ ਕੌਰ, ਖੁਸ਼ਦੀਪ ਸਿੰਘ , ਚੇਤਨ ਸਰਮਾਂ, ਗਗਨਦੀਪ ਗਰਗ, ਰਜਨੀ,ਰਛਪਾਲ ਸਿੰਘ ਅਤੇ ਸੰਦੀਪ ਕੌਰ ਹਾਜ਼ਰ ਸਨ।
ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਜੇਕਰ ਕਿਸੇ ਦਾ ਬੱਚਾ ਗੁੰਮ ਹੋ ਜਾਂਦਾ ਹੈ ਤਾਂ ਉਹ ਜ਼ਿਲਾ ਪ੍ਰਬੰਧਕੀ ਕੈਪਲੈਕਸ ਦੀ ਦੂਜੀ ਮੰਜ਼ਲ ਦੇ ਕਮਰਾ ਨੰ: 313 ਐਮ ਸੰਪਰਕ ਕਰ ਸਕਦੇ ਹਨ। 

ਕੈਪਟਨ ਵੱਲੋਂ ਖਾਲਿਸਤਾਨੀ ਲਹਿਰ ਨੂੰ ਸਮਰਥਨ ਦੇਣ ’ਤੇ ਕੈਨੇਡਾ ਦੀ ਆਲੋਚਨਾ

ਚੰਡੀਗੜ੍ਹ, ਜੂਨ 2019- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਸਮਰਥਨ ਦੇਣ ਲਈ ਕੈਨੇਡਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ’ਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ’ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਆਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁੱਧ ਕਾਰਵਾਈ ਕਰਨ ’ਚ ਅਸਫਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਦਿੱਤੀ ਗਈ ਸੀ ਪਰ ਉਨ੍ਹਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਿਹਾ, ਜਿਸ ਨਾਲ ਉਨ੍ਹਾਂ ਦੀ ਮਨਸ਼ਾ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਮੁੱਖ ਮੰਤਰੀ ਨੇ ਕੈਨੇਡੀਅਨ ਸਕਿਉਰਿਟੀ ਇੰਟੈਲੀਜੈਂਸ ਸਰਵਿਸ (ਸੀਐਸਆਈਐਸ) ਵੱਲੋਂ ਜਾਰੀ ਕੀਤੀ 2018 ਦੀ ਪਬਲਿਕ ਰਿਪੋਰਟ ਦੇ ਤੱਥਾਂ ’ਤੇ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ।

ਨਾਬਾਲਗ ਵੱਲੋਂ ਵਿਆਹ ਕਰਵਾਉਣ ’ਤੇ ਸੁਰੱਖਿਆ ਦੇਣ ਤੋਂ ਮੁੱਕਰ ਨਹੀਂ ਸਕਦੀ ਸਰਕਾਰ

ਚੰਡੀਗੜ੍ਹ,  ਜੂਨ 2019- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਵਿਆਹ ਦਾ ਕਾਨੂੰਨੀ ਤੌਰ ’ਤੇ ਵੈਧ ਨਾ ਹੋਣਾ ਜਾਂ ਵਿਆਹ ਨਾ ਹੋਇਆ ਹੋਣਾ ਨਾਗਰਿਕਾਂ ਨੂੰ ਸੁਰੱਖਿਆ ਦੇਣ ਤੋਂ ਮੁੱਕਰਨ ਦਾ ਅਧਾਰ ਨਹੀਂ ਬਣ ਸਕਦਾ। ਅਦਾਲਤ ਨੇ ਕਿਹਾ ਕਿ ਰਾਜ ਦਾ ਫ਼ਰਜ਼ ਹੈ ਕਿ ਉਹ ਹਰੇਕ ਨਾਗਰਿਕ ਦੀ ਜ਼ਿੰਦਗੀ ਤੇ ਆਜ਼ਾਦੀ ਦੀ ਰਾਖ਼ੀ ਕਰੇ। ਜਸਟਿਸ ਅਰੁਣ ਮੋਂਗਾ ਨੇ ਕਿਹਾ ਕਿ ਹਿੰਦੂ ਮੈਰਿਜ ਐਕਟ ਤਹਿਤ ਵਿਆਹ ਦੇ ਕਾਨੂੰਨੀ ਤੌਰ ’ਤੇ ਵੈਧ ਹੋਣ ਲਈ ਬੇਸ਼ੱਕ ਲੜਕੇ ਦੇ 21 ਸਾਲ ਤੇ ਲੜਕੀ ਦੇ 18 ਸਾਲ ਦਾ ਹੋਣਾ ਲਾਜ਼ਮੀ ਹੈ ਪਰ ਇਹ ਸੁਰੱਖਿਆ ਪ੍ਰਦਾਨ ਕਰਨ ਤੋਂ ਮੁੱਕਰਨ ਦਾ ਕਾਰਨ ਨਹੀਂ ਹੋ ਸਕਦਾ। ਜਸਟਿਸ ਮੋਂਗਾ ਨੇ ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਇਕ ਫ਼ੈਸਲਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਿੰਦੂ ਮੈਰਿਜ ਐਕਟ ਦੀ ਧਾਰਾ 11 ਦੀ ਸਮੀਖ਼ਿਆ ਕਰਨ ’ਤੇ ਕੁਝ ਹੋਰ ਤੱਥ ਵੀ ਸਾਹਮਣੇ ਆਉਂਦੇ ਹਨ। ਅਦਾਲਤ ਦਾ ਇਹ ਫ਼ੈਸਲਾ ਘਰਦਿਆਂ ਦੀ ਮਰਜ਼ੀ ਖ਼ਿਲਾਫ਼ ਵਿਆਹ ਕਰਵਾਉਣ ਵਾਲੇ ਇਕ ਜੋੜੇ ਦੀ ਪਟੀਸ਼ਨ ’ਤੇ ਆਇਆ ਹੈ। ਜੋੜੇ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਹ ਇਕ ਦੂਜੇ ਨੂੰ ਪਸੰਦ ਕਰਦੇ ਹਨ ਤੇ ਵਿਆਹ ਕਰਵਾਇਆ ਹੈ। ਅਦਾਲਤ ਨੇ ਦੇਖਿਆ ਕਿ ਲੜਕੇ ਦੀ ਉਮਰ 20 ਸਾਲ ਨੌਂ ਮਹੀਨੇ ਤੇ ਲੜਕੀ ਦੀ ਉਮਰ 19 ਸਾਲ ਤੋਂ ਥੋੜ੍ਹੀ ਵੱਧ ਹੈ। ਹਾਈ ਕੋਰਟ ਨੇ ਕਿਹਾ ਕਿ ਫ਼ਿਲਹਾਲ ਇਹ ਮਸਲਾ ਪਟੀਸ਼ਨਕਰਤਾ ਦੇ ਵਿਆਹ ਦਾ ਨਹੀਂ ਹੈ ਬਲਕਿ ਰਾਜ ਵੱਲ ਬਣਦੀ ਜ਼ਿੰਦਗੀ ਦੀ ਰਾਖ਼ੀ ਦੀ ਜ਼ਿੰਮੇਵਾਰੀ ਤੇ ਆਜ਼ਾਦੀ ਜਿਹੇ ਜਮਹੂਰੀ ਹੱਕਾਂ ਦੀ ਉਲੰਘਣਾ ਦਾ ਹੈ। ਜਸਟਿਸ ਮੋਂਗਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਕਹਿਣ ਵਿਚ ਕੋਈ ਝਿਜਕ ਨਹੀਂ ਹੈ ਕਿ ਇਹ ਆਰਟੀਕਲ 21 ਤਹਿਤ ਸੰਵਿਧਾਨਕ ਹੱਕਾਂ ਦਾ ਮਸਲਾ ਹੈ। ਕਿਸੇ ਵੀ ਹਾਲਤ ਵਿਚ ਇਨ੍ਹਾਂ ਦੀ ਮਰਿਆਦਾ ਬਰਕਰਾਰ ਰਹਿਣੀ ਚਾਹੀਦੀ ਹੈ ਫੇਰ ਚਾਹੇ ਵਿਆਹ ਵੈਧ ਹੋਵੇ ਜਾਂ ਨਾ ਹੀ ਹੋਇਆ ਹੋਵੇ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਨਾਗਰਿਕ ਭਾਵੇਂ ਬਾਲਗ ਹੋਵੇ ਜਾਂ ਨਾਬਾਲਗ, ਹੱਕ ਸਾਰਿਆਂ ਨੂੰ ਬਰਾਬਰ ਮਿਲੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇਹ ਤੱਥ ਕਿ ਲੜਕਾ ਵਿਆਹ ਵਾਲੀ ਉਮਰ ਤੱਕ ਨਹੀਂ ਅੱਪੜਿਆ, ਉਸ ਨੂੰ ਉਸ ਦੇ ਸੰਵਿਧਾਨਕ ਹੱਕਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਅਦਾਲਤ ਨੇ ਫ਼ਾਜ਼ਿਲਕਾ ਦੇ ਐੱਸਐੱਸਪੀ ਨੂੰ ਪਟੀਸ਼ਨ ਵਿਚਲੇ ਤੱਥਾਂ ਦੀ ਪੜਚੋਲ ਕਰ ਕੇ, ਜਿਸ ਵਿਚ ਜਾਨ ਨੂੰ ਖ਼ਤਰੇ ਦਾ ਜ਼ਿਕਰ ਕੀਤਾ ਗਿਆ ਹੈ, ਪਟੀਸ਼ਨਕਰਤਾਵਾਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ

ਕਿਹਾ, ਧਰਮ ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ

ਲੁਧਿਆਣਾ, ਜੂਨ 2019 ( ਮਨਜਿੰਦਰ ਗਿੱਲ )—ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਜਵਾਹਰ ਨਗਰ ਵਿਖੇ ਭਗਤ ਕਬੀਰ ਜੀ ਦੇ 621ਵੇਂ ਪ੍ਰਕਾਸ਼ ਪੁਰਬ 'ਤੇ ਸਤਿਗੁਰੂ ਕਬੀਰ ਸੇਵਾ ਸੰਘ (ਰਜਿ.) ਵੱਲੋਂ ਆਯੋਜਿਤ ਸ਼ਾਨਦਾਰ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਮੁੱਖ ਮਹਿਮਾਨ ਆਸ਼ੂ ਨੇ ਭਗਤ ਕਬੀਰ ਜੀ ਦੇ ਜਨਮ ਉਤਸਵ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਭਾਰਤ ਦੀ ਭਗਤੀ ਲਹਿਰ ਦੀ ਧਾਰਾ ਉਸਰੱਈਏ ਭਗਤ ਕਬੀਰ ਜੀ ਦੀ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਦਾ ਸੰਦੇਸ਼ ਦਿੱਤਾ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਵਿੱਚ ਪਿਆਰ, ਸ਼ਾਂਤੀ, ਮਨੁੱਖੀ ਏਕਤਾ ਅਤੇ ਵਿਸ਼ਵ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹਮੇਸ਼ਾ ਹੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ, ਜੋ ਕਿ ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੰਦੇਸ਼ ਦਿੰਦੀ ਰਹੇਗੀ। ਉਨਾਂ ਕਿਹਾ ਕਿ ਭਗਤ ਕਬੀਰ ਨੇ ਇਸ ਨੂੰ ਖਤਮ ਕਰਨ ਲਈ ਲੰਬਾ ਸੰਘਰਸ਼ ਕੀਤਾ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪਕ ਸੰਦੇਸ਼ ਨੂੰ ਅਪਣਾਉਣਾ ਪੂਰੀ ਮਾਨਵਤਾ ਦੀ ਭਲਾਈ ਲਈ ਜ਼ਰੂਰੀ ਹੈ। ਉਨਾਂ ਕਿਹਾ ਕਿ ਭਗਤ ਕਬੀਰ ਜੀ ਵਲੋਂ ਦਿਖਾਏ ਮਾਰਗ 'ਤੇ ਚੱਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਸਮਾਜਿਕ ਬਰਾਬਰੀ 'ਤੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਅਤੇ ਹੋਰ ਬੁਰਾਈਆਂ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਬਣਾਉਣ ਲਈ ਹਮੇਸ਼ਾ ਮਾਨਵਤਾ ਦਾ ਸਹੀ ਮਾਰਗ ਦਰਸ਼ਨ ਕੀਤਾ। ਉਨਾਂ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜੀਆਂ ਤਕ ਪਹੁੰਚਾ ਕੇ ਜਿਥੇ ਦੇਸ਼ ਅੰਦਰ, ਸ਼ਾਂਤੀ, ਪਿਆਰ ਭਾਵ ਅਤੇ ਏਕਤਾ ਕਾਇਮ ਰੱਖੀ ਜਾ ਸਕਦੀ ਹੈ, ਉਥੇ ਦੇਸ਼ ਦਾ ਭਵਿੱਖ ਉਜਵਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਆਸ਼ੂ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਸਤਿਗੁਰੂ ਕਬੀਰ ਸੇਵਾ ਸੰਘ ਅਤੇ ਧਰਮਸ਼ਾਲਾ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰ ਬਿੱਟੂ ਨੇ ਵੀ ਇਲਾਕੇ ਲਈ ਦੋ ਸਟੀਲ ਦੇ ਪਾਣੀ ਵਾਲੀ ਟੈਂਕਰ ਅਤੇ ਸਕੂਲ ਲਈ 5 ਲੱਖ ਰੁਪਏ ਗਰਾਂਟ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਮੇਘ ਨੂੰ ਕਬੀਰ ਰਤਨ ਪੁਰਸਕਾਰ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੰਤਰੀ ਮੂਲਾ ਰਾਮ ਭਗਤ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਹਲਕਾ ਅਮਰਗੜ• ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ, ਨਗਰ ਨਿਗਮ ਲੁਧਿਆਣਾ ਦੇ ਮੇਅਰ  ਬਲਕਾਰ ਸਿੰਘ ਸੰਧੂ, ਜ਼ਿਲਾ ਕਾਂਗਰਸ ਪ੍ਰ੍ਰਧਾਨ ਅਸ਼ਵਨੀ ਸ਼ਰਮਾ,  ਗੁਰਦੇਵ ਸਿੰਘ ਲਾਪਰਾਂ, ਕੌਂਸਲਰ  ਬਲਜਿੰਦਰ ਸਿੰਘ ਬੰਟੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਦੋ ਥਾਵਾਂ ਤੋਂ 31 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ,  ਜੂਨ 2019- ਪੁਲੀਸ ਨੇ ਦੋ ਥਾਵਾਂ ਤੋਂ ਛੇ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 31 ਕਰੋੜ ਦੇ ਲਗਪਗ ਹੈ। ਪੁਲੀਸ ਨੂੰ ਹੈਰੋਇਨ ਦੀ ਵੱਡੀ ਖੇਪ ਸਰਹੱਦ ਨੇੜਿਉਂ ਮਿਲੀ ਜਦੋਂਕਿ ਦੋ ਹੋਰ ਥਾਵਾਂ ਤੋਂ ਹੈਰੋਇਨ ਸਣੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ।
ਸੀਆਈਏ ਸਟਾਫ਼ ਫਿਰੋਜ਼ਪੁਰ ਦੇ ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਕਿ ਭਾਰਤ ਤੇ ਪਾਕਿਸਤਾਨ ਦੇ ਨਸ਼ਾ ਤਸਕਰ ਮਿਲ ਕੇ ਨਸ਼ੇ ਅਤੇ ਅਸਲੇ ਦੀ ਤਸਕਰੀ ਕਰ ਰਹੇ ਹਨ। ਪੁਲੀਸ ਨੇ ਜਦੋਂ ਸਰਚ ਅਪਰੇਸ਼ਨ ਚਲਾਇਆ ਤਾਂ ਉਥੋਂ 4.820 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅਣਪਛਾਤੇ ਤਸਕਰਾਂ ਵਿਰੁੱਧ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਤਰਨ ਤਾਰਨ ਇਥੋਂ ਦੀ ਪੁਲੀਸ ਨੇ ਔਰਤ ਸਮੇਤ ਤਿੰਨ ਜਣਿਆਂ ਕੋਲੋਂ 1.260 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਮੰਡੀ ਵਿਚ ਕੀਮਤ 6.30 ਕਰੋੜ ਰੁਪਏ ਬਣਦੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਤਿੰਨ ਹੋਰਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1193 ਨਸ਼ੀਲੀਆਂ ਗੋਲੀਆਂ ਅਤੇ 360 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਐਸਪੀ (ਜਾਂਚ) ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪੱਟੀ ਸ਼ਹਿਰ ਨੇੜਲੇ ਪਿੰਡ ਪ੍ਰਿੰਗੜੀ ਤੋਂ ਇਨੋਵਾ ਵਿਚ ਜਾਂਦੀ ਔਰਤ ਤੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਕਿਲੋਗਰਾਮ ਹੈਰੋਇਨ ਬਰਾਮਦ ਹੋਈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪੱਟੀ ਵਾਸੀ ਸੁਰਜੀਤ ਸਿੰਘ ਟੋਲੂ ਅਤੇ ਹਰਜੀਤ ਕੌਰ ਵਾਸੀ ਮੁੱਦਕੀ (ਫਿਰੋਜ਼ਪੁਰ) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿਚ ਲੈ ਲਈ ਹੈ। ਇਵੇਂ ਹੀ ਵਲਟੋਹਾ ਪੁਲੀਸ ਨੇ ਉਥੋਂ ਦੇ ਹੀ ਵਾਸੀ ਤਰਸੇਮ ਸਿੰਘ ਸ਼ੇਰੂ ਨੂੰ 260 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਬਿੱਟੂ ਨੇ ਪਾਰਲੀਮੈਂਟ 'ਚ ਚੁੱਕਿਆ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਸਿੱਖ ਪਿਓ-ਪੁੱਤ ਦੀ ਕੁੱਟਮਾਰ ਦਾ ਮਾਮਲਾ

ਨਵੀਂ ਦਿੱਲੀ, ਜੂਨ 2019 - ਲੁਧਿਆਣਾ ਤੋਂ ਐੱਮ ਪੀ ਰਵਨੀਤ ਸਿੰਘ ਬਿੱਟੂ ਨੇ ਪਾਰਲੀਮੈਂਟ 'ਚ ਦਿੱਲੀ ਪੁਲਿਸ ਵੱਲੋਂ ਸਿੱਖ ਪਿਓ-ਪੁੱਤ ਨਾਲ ਕੀਤੀ ਬੇਰਹਿਮੀ ਨਾਲ ਸੜਕ 'ਤੇ ਕੀਤੀ ਕੁੱਟਮਾਰ ਦਾ ਮਾਮਲਾ ਚੁੱਕਿਆ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਇੱਕ ਬੇਕਸੂਰ ਪਿਓ-ਪੁੱਤ ਤੋਂ ਪੈਸੇ ਲੈਣ ਲਈ ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਜਦੋਂ ਪੀੜਤ ਸਿੱਖ ਸਰਬਜੀਤ ਸਿੰਘ ਵੱਲੋਂ ਪੁਲਿਸ ਦਾ ਵਿਰੋਧ ਕੀਤਾ ਗਿਆ ਤਾਂ ਉਸ ਦੀ ਕੁੱਟਮਾਰ ਕੀਤੀ ਗਈ ਜਦੋਂ ਇਸ ਦੇ ਵਿਰੋਧ 'ਚ ਸਰਬਜੀਤ ਦਾ ਪੁੱਤਰ ਆਇਆ ਤਾਂ ਪੁਲਿਸ ਵੱਲੋਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਬਿੱਟੂ ਨੇ ਦੱਸਿਆ ਕਿ ਕਿਸ ਤਰ੍ਹਾਂ ਦਿੱਲੀ ਪੁਲਿਸ ਵੱਲੋਂ ਪੱਗ ਅਤੇ ਵਾਲਾ ਦੀ ਬੇਅਦਬੀ ਕੀਤੀ ਗਈ। ਇਸ ਤੋਂ ਬਿਨਾਂ ਉਨ੍ਹਾਂ ਨੇ ਇਸ ਮਾਮਲੇ 'ਚ  ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਐੱਸਜੀਪੀਸੀ ਦੀ ਚੁੱਪ 'ਤੇ ਵੀ ਸਵਾਲ ਚੁੱਕੇ।

ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੇ ਆਸਾਰ

ਚੰਡੀਗੜ੍ਹ, ਜੂਨ 2019  ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤ ਹੋਣ ਦੇ ਆਸਾਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਕਮੇਟੀ ਨੂੰ ਕਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਨ ਤਾਂ ਕਿ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਬਹੁਤ ਵੱਡੇ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਨੇ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਦੇ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ ਤੇ ਇਸ ਸਿਲਸਿਲੇ ’ਚ ਸਮਾਂ ਵੀ ਮੰਗਿਆ ਸੀ। ਜਥੇਦਾਰ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 550ਵੇਂ ਗੁਰਪੁਰਬ ਮੌਕੇ ਸਾਂਝੀ ਸਟੇਜ ਲਾਉਣ ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੇ ਆਸਾਰ ਬਣੇ
ਲਈ ਤਿਆਰ ਹੈ ਜਿਸ ਵਿਚ ਪੰਜਾਬ ਸਰਕਾਰ, ਕੇਂਦਰ ਸਰਕਾਰ ਹੋਰ ਸਰਕਾਰਾਂ ਦੇ ਪ੍ਰਤੀਨਿਧ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਉਹ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੂੰ ਸੱਦਾ ਦੇ ਆਏ ਹਨ ਤੇ ਇਸ ਤੋਂ ਪਹਿਲਾਂ ਕੁਝ ਹੋਰ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਗੁਰਪੁਰਬ ਸਮਾਗਮਾਂ ਲਈ ਮੰਤਰੀਆਂ ਦੀ ਕਮੇਟੀ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਬਕਾਇਦਾ ਲਿਖਤੀ ਸੱਦਾ ਪੱਤਰ ਦੇਣ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਗਵਾਈ ਤੇ ਸਹਿਯੋਗ ਲਈ ਬੇਨਤੀ ਕਰਨ। ਇਸ ਸਬੰਧੀ ਬਣਾਈ ਮੰਤਰੀਆਂ ਦੀ ਕਮੇਟੀ ਵਿਚ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਓ.ਪੀ. ਸੋਨੀ ਸ਼ਾਮਲ ਹਨ। ਉਨ੍ਹਾਂ ਨੂੰ ਪ੍ਰਬੰਧਾਂ ਦਾ ਹਰ ਰੋਜ਼ ਸਮੀਖ਼ਿਆ ਕਰਨ ਲਈ ਵੀ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਮੰਤਰੀਆਂ ਦੀ ਕਮੇਟੀ ਨੂੰ ਗੁਰਪੁਰਬ ਮੌਕੇ ਦਸ ਰੋਜ਼ਾ ਸਮਾਗਮਾਂ ਲਈ ਪੰਜ ਨਵੰਬਰ ਤੋਂ ਲੈ ਕੇ 15 ਨਵੰਬਰ ਤਕ ਰੂਪ ਰੇਖਾ ਤਿਆਰ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਕਿਹਾ ਕਿ ਉਹ 136 ਕਿਲੋਮੀਟਰ ਲੰਮੇ ਗੁਰੂ ਨਾਨਕ ਦੇਵ ਜੀ ਮਾਰਗ ਦੇ ਨਵੀਨੀਕਰਨ ਦੇ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕਰਨ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਕਿਹਾ ਕਿ ਵਿਰਾਸਤੀ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਇਆ ਜਾਵੇ। ਮੁੱਖ ਮੰਤਰੀ ਨੇ ਲੜਕੀਆਂ ਲਈ ਸੁਲਤਾਨਪੁਰ ਲੋਧੀ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀਆਂ ਕਲਾਸਾਂ ਵੀ ਇਸੇ ਸੈਸ਼ਨ ਤੋਂ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪਹਿਲੇ ਤਿੰਨ ਸਾਲ ਕਾਲਜ ਵਿਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਆਈਕੇ ਗੁਜਰਾਲ ਤਕਨੀਕੀ ਯੂਨੀਵਰਸਿਟੀ ਜਲੰਧਰ ਵਿਚ ਗੁਰੂ ਨਾਨਕ ਦੇਵ ਸੈਂਟਰ ਦੇ ਉਦਘਾਟਨ ਨੂੰ ਵੀ ਸਹਿਮਤੀ ਦਿੱਤੀ ਗਈ ਹੈ। ਗੁਰਪੁਰਬ ਤੋਂ ਪਹਿਲਾਂ ਤਿਆਰੀਆਂ ਦੇ ਪਾਸਾਰ ਅਤੇ ਪ੍ਰਚਾਰ ਲਈ ਸਾਈਕਲ ਰੈਲੀ, ਕਬੱਡੀ ਚੈਪੀਅਨਸ਼ਿਪ ਕਰਵਾਈ ਜਾਵੇਗੀ।
ਅੱਜ ਹੋਈ ਕਾਰਜਕਾਰਨੀ ਮੀਟਿੰਗ ਵਿਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ ਤੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਕਾਰਜਕਾਰਨੀ ਵਿਚ ਸ਼ਾਮਲ ਕਰ ਲਿਆ ਗਿਆ ਹੈ।

ਕਾਂਗਰਸ ਸਰਕਾਰ ਸਾਬਿਤ ਕਰੇ ਕਿ ਕਾਤਿਲ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਦੀ ਸਿਫਾਰਿਸ਼ ਮੈਂ ਕੀਤੀ ਸੀ- ਸੁਖਬੀਰ ਸਿੰਘ ਬਾਦਲ

ਸਰਕਾਰ ਨੂੰ ਕਿਹਾ ਕਿ ਉਹ ਈਮਾਨਦਾਰੀ ਨਾਲ ਜੁਆਬ ਦੇਵੇ ਕਿ ਕਿਸਦੇ ਕਾਰਜਕਾਲ ਦੌਰਾਨ ਫਾਇਲ ਰਾਜਪਾਲ ਕੋਲ ਫਾਇਲ ਭੇਜੀ ਸੀ ਅਤੇ ਕਿਸਦੇ ਕਾਰਜਕਾਲ ਦੌਰਾਨ ਹੁਕਮ ਲਾਗੂ ਹੋਇਆ ਸੀ

ਚੰਡੀਗੜ੍ਹ, ਜੂਨ 2019 - ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਇਹ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਹੈ ਕਿ  ਵਾਰੀ ਤੋਂ ਪਹਿਲਾਂ ਤਰੱਕੀਆਂ ਲੈਣ ਲਈ ਇੱਕ ਨਿਰਦੋਸ਼ ਸਿੱਖ ਨੌਜਵਾਨ ਦਾ ਕਤਲ ਕਰਨ ਵਾਲੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦਿੱਤੇ ਜਾਣ ਦੀ ਸਿਫਾਰਿਸ਼ ਉਹਨਾਂ ਨੇ ਕੀਤੀ ਸੀ।  ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੇਰੇ ਖ਼ਿਲਾਫ ਅਜਿਹੇ ਝੂਠ ਫੈਲਾਉਣਾ ਇੱਕ ਬਹੁਤ ਹੀ ਘਿਨੌਣੀ ਹਰਕਤ ਹੈ। ਉਹਨਾਂ ਕਿਹਾ ਕਿ ਇਹਨਾਂ ਚਾਰੇ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਸੰਬੰਧੀ ਤਿਆਰ ਕੀਤੇ ਕੇਸ ਦੀ ਫਾਇਲ ਕਿਸੇ ਵੀ ਰੂਪ ਵਿਚ ਮੇਰੇ ਕੋਲ ਨਹੀਂ ਸੀ ਪੁੱੁਜੀ। ਉਹਨਾਂ ਕਿਹਾ ਕਿ ਮੈਂ ਇਹ ਸਪੱਸ਼ਟ ਕਰਨਾ ਚਾਹਾਂਗਾ ਕਿ ਅਜਿਹੀ ਕਿਸੇ ਫਾਇਲ ਉੱਤੇ ਮੇਰੇ ਵੱਲੋਂ ਦਸਤਖ਼ਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਸੀ ਹੁੰਦਾ। ਅਕਾਲੀ ਦਲ ਪ੍ਰਧਾਨ ਨੇ ਇਸ ਮੁੱਦੇ ਉੱਤੇ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਅਤੇ ਸਾਰੇ ਤੱਥ ਲੋਕਾਂ ਸਾਹਮਣੇ ਰੱਖਣ ਲਈ ਆਖਿਆ। ਉਹਨਾਂ ਕਿਹਾ ਕਿ ਇਹ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਕਿ ਕਿਸਦੇ ਕਾਰਜਕਾਲ ਦੌਰਾਨ ਫਾਇਲ ਰਾਜਪਾਲ ਕੋਲ ਭੇਜੀ ਸੀ ਅਤੇ ਕਿਸਦੇ ਕਾਰਜਕਾਲ ਦੌਰਾਨ ਕਾਤਿਲ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਵਾਲੇ ਹੁਕਮ ਨੂੰ ਲਾਗੂ ਕੀਤਾ ਸੀ।

ਸ਼ਹੀਦਾਂ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ

ਬਰਨਾਲਾ, ਜੂਨ 2019- (ਗੁਰਸੇਵਕ  ਸੋਹੀ ) ਪਿੰਡ ਦੀਵਾਨੇ ਵਿਖੇ ਸਹੀਦਾ ਯਾਦ ਨੂੰ ਸਮਰਪਿਤ ਠੰਡੇ ਮਿਠੇ ਜਲ ਦੀ ਛਬੀਲ ਲਗਾਈ ਸੇਵਾਦਾਰ  ਪੰਜਾਬੀ ਸਿੰਗਰ ਰਵੀ ਦੀਵਾਨਾ ਮਿਸਤਰੀ ਗੇਜਾ ਸਿੰਘ ਲ਼ਵਪੀ੍ਤ ਸਿੰਘ ਹਰਪੀ੍ਤ ਸਿੰਘ ਮਨਪੀ੍ਤ ਸਿੰਘ ਹਰਦੀਪ ਸਿੰਘ ਅਰਸਦੀਪ ਆਦਿ ਹਾਜਰ  ਸਨ।

ਪਤਾ ਨਈਂ ਕਦੋ ਹੋਵੇਗੀ ਡਰੇਨ ਦੀ ਸਫ਼ਾਈ

ਬਰਨਾਲ਼ਾ, ਜੂਨ 2019- (ਗੁਰਸੇਵਕ ਸੋਹੀ) ਪਿੰਡ ਦੀਵਾਨੇ ਅਤੇ ਸੋਹੀ ਦਰਮਿਆਨ  ਲੰਘਦੀ ਡਰੇਨ ਦਾ ਹਾਲ ਏਨਾਂ ਮਾੜਾ ਕਿ ਕੁੰਭਕਰਨੀ ਨੀਂਦ ਸੁੱਤੇ ਡਰੇਨ ਵਿਭਾਗ ਨੂੰ ਸ਼ਾਇਦ ਇਹ ਵੀ ਭੁੱਲ ਗਿਆ ਕਿ ਬਰਸਾਤਾਂ ਦਾ ਮੌਸਮ ਹੇ ਇਹਨਾਂ ਡਰੇਨਾਂ ਦੀ ਸਫਾਈ ਕਰਵਾਉਣਾ ਬਹੁਤ ਜਰੂਰੀ ਹੈ। ਵੱਡੀ 2  ਬੂਟੀ ਨੇ ਡਰੇਨ ਨੂੰ ਪੂਰੀ ਤਰਾਂ ਨਾਲ ਬੰਦ ਕੀਤਾ ਹੌਇਆ ਜਿਸ ਕਾਰਨ ਕਿਸਾਨਾਂ ਨੂੰ ਮੁਸੀਬਤ ਦਾ ਸਾਹਮਣ ਕਰਨਾ  ਪੈ ਸਕਦਾ । ਪੰਜਾਬ ਦੀ ਕਿਸਾਨੀ ਤਾਂ ਪਹਿਲਾਂ ਹੀ ਆਰਥਿਕ ਤੰਗੀ ਚੋਂ ਗੁਜਰ ਰਹੀ ਹੈ ਮਹਿੰਗੇ ਤੇਲ, ਮਹਿੰਗੀਆ ਕੀਟਨਾਸਕ ਦੀਵਾਈਆਂ ਮਹਿੰਗੀ ਲੇਬਰ ਨੇ ਕਿਸਾਨਾਂ ਦਾ ਜਿਉਣਾਂ ਦੁਭਰ ਕਰ ਰਖਿਆ  ਸੋ ਡਰੇਨ ਵਿਭਾਗ ਕੁੰਭਕਰਨੀ ਨੀਂਦ ਤੋਂ ਜਾਗੇ ਅਤੇ ਦੀਵਾਨੇ ਤੈ ਸੋਹੀਆਂ ਦਰਮਿਆਨ ਲੰਘਦੀ ਡਰੇਨ ਦੀ ਸਾਰ ਲਵੇ।

ਕੁੱਲੂ ਵਿੱਚ ਬੱਸ ਖੱਡ ’ਚ ਡਿੱਗੀ, 44 ਮੌਤਾਂ

 

ਸ਼ਿਮਲਾ,  ਜੂਨ 2019- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਇਕ ਪ੍ਰਾਈਵੇਟ ਬੱਸ ਦੇ ਵੀਰਵਾਰ ਨੂੰ ਡੂੰਘੇ ਨਾਲੇ ’ਚ ਡਿੱਗ ਜਾਣ ਕਰਕੇ 44 ਜਣਿਆਂ ਦੀ ਮੌਤ ਹੋ ਗਈ ਅਤੇ 35 ਜਣੇ ਜ਼ਖ਼ਮੀ ਹੋ ਗਏ। ਬੱਸ ਵਿਚ 79 ਸਵਾਰੀਆਂ ਸਨ। ਮ੍ਰਿਤਕਾਂ ਵਿੱਚ ਵਧੇਰੇ ਕੁੱਲੂ ਜ਼ਿਲ੍ਹੇ ਨਾਲ ਸਬੰਧਤ ਹਨ।
ਕੁੱਲੂ ਦੀ ਐੱਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਪ੍ਰਾਈਵੇਟ ਬੱਸ ਕੁੱਲੂ ਤੋਂ 50 ਕਿਲੋਮੀਟਰ ਦੂਰ ਬੰਜਾਰ ਤਹਿਸੀਲ ’ਚ ਢੋਥ ਮੋੜ ਨੇੜੇ 300 ਮੀਟਰ ਡੂੰਘੀ ਖੱਡ, ਜਿਸ ’ਚ ਨਾਲਾ ਵੱਗਦਾ ਹੈ ਵਿੱਚ ਡਿੱਗ ਗਈ। ਬੱਸ (ਐਚਪੀ 66-7065) ਗੜ੍ਹ ਗੁਸ਼ਾਨੀ ਜਾ ਰਹੀ ਸੀ। ਹਾਦਸੇ ਦਾ ਜਿਵੇਂ ਹੀ ਪਤਾ ਲੱਗਾ ਤਾਂ ਵੱਡੇ ਪੱਧਰ ’ਤੇ ਬਚਾਅ ਕਾਰਜ ਚਲਾਏ ਗਏ। ਮੌਕੇ ਤੋਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ ਜ਼ਿਆਦਾਤਰ ਕੁੱਲੂ ਦੇ ਹਸਪਤਾਲ ’ਚ ਜ਼ੇਰੇ ਇਲਾਜ ਹਨ। ਬੱਸ ਦੀ ਸਮਰੱਥਾ 42 ਸਵਾਰੀਆਂ ਦੀ ਸੀ, ਭੀੜ ਜ਼ਿਆਦਾ ਹੋਣ ਕਾਰਨ ਅਤੇ ਚਾਲਕ ਦੀ ਲਾਪਰਵਾਹੀ ਕਾਰਨ ਹਾਦਸਾ ਵਾਪਰਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਚਾਰੀਆ ਦੇਵਾਰਤ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰੀ ਤਰਜਮਾਨ ਅਨੁਸਾਰ ਸੋਗ ਸੰਦੇਸ਼ ਵਿੱਚ ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਅਧਿਕਾਰੀ ਅਨੁਸਾਰ ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਵਧੀਆ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਕੁੱਲੂ ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖ਼ਮੀਆਂ ਲਈ ਤੁਰੰਤ 50-50 ਹਜ਼ਾਰ ਰੁਪਏ ਦੀ ਰਾਹਤ ਦਾ ਐਲਾਨ ਕੀਤਾ ਹੈ
 

550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਦੀ ਮਨਜ਼ੂਰੀ

ਅੰਮ੍ਰਿਤਸਰ, ਜੂਨ 2019  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਦਿੱਲੀ ਤੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਸਰਨਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵਲੋਂ ਇਹ ਪ੍ਰਵਾਨਗੀ ਭਾਵੇਂ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਇਸ ਸਬੰਧੀ ਰਸਮੀ ਪ੍ਰਵਾਨਗੀ ਪੱਤਰ ਅਪਰੈਲ ਮਹੀਨੇ ਜਾਰੀ ਕੀਤਾ ਗਿਆ ਹੈ।
ਇਹ ਪ੍ਰਵਾਨਗੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਤਰ ਰਾਹੀਂ ਦਿੱਤੀ ਗਈ ਹੈ, ਜਿਸ ਉਪਰ ਪ੍ਰਧਾਨ ਤਾਰਾ ਸਿੰਘ ਦੇ ਦਸਤਖ਼ਤ ਹਨ। ਸ੍ਰੀ ਸਰਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 28 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਵਾਨਾ ਹੋਵੇਗਾ। ਅੰਮ੍ਰਿਤਸਰ ਵਿੱਚ ਠਹਿਰਾਅ ਮਗਰੋਂ ਨਗਰ ਕੀਰਤਨ 31 ਅਕਤੂਬਰ ਨੂੰ ਅਟਾਰੀ ਵਾਹਗਾ ਸਰਹੱਦ ਪਾਰ ਕਰਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਪਾਵਨ ਸਰੂਪ ਵਾਲੀ ਬੱਸ ਸਰਹੱਦ ਪਾਰ ਕਰਕੇ ਨਨਕਾਣਾ ਸਾਹਿਬ ਤਕ ਜਾਵੇਗੀ। ਜਦੋਂਕਿ ਸੁਨਹਿਰੀ ਪਾਲਕੀ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਗਪਗ 1500 ਵਿਅਕਤੀਆਂ ਨੂੰ ਸੰਗਤ ਦੇ ਰੂਪ ਵਿਚ ਵੀਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸੰਗਤ ਦਿੱਲੀ ਤੋਂ ਨਗਰ ਕੀਰਤਨ ਦੇ ਰੂਪ ਵਿਚ ਸਰਹੱਦ ਤਕ ਪੁੱਜੇਗੀ ਅਤੇ ਸਰਹੱਦ ਪਾਰ ਕਰਕੇ ਨਨਕਾਣਾ ਸਾਹਿਬ ਜਾਵੇਗੀ। ਪੀਜੀਪੀਸੀ ਵੱਲੋਂ ਜਾਰੀ ਕੀਤੇ ਪੱਤਰ ਵਿਚ ਸ੍ਰੀ ਪਰਮਜੀਤ ਸਿੰਘ ਸਰਨਾ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਕੀਤੀ ਗਈ ਕਾਰ ਸੇਵਾ ਦੀ ਸ਼ਲਾਘਾ ਕੀਤੀ ਗਈ ਹੈ।

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਫ਼ਿਰੋਜ਼ਪੁਰ,  ਜੂਨ 2019-  ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ਛਾਪੇਮਾਰੀ ਕਰ ਫ਼ਿਰੋਜ਼ਪੁਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15 ਹਜ਼ਾਰ ਰਿਸ਼ਵਤ ਲੈਣ ਮੌਕੇ ਰੰਗੇ ਹੱਥ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਦੋਸ਼ੀ ਜਸਮੀਤ ਸਿੰਘ ਲਗਾਤਾਰ ਸ਼ਿਕਾਇਤ ਕਰਤਾ ਤੋਂ ਬਿੱਲ ਪਾਸ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ

ਤਿੰਨ ਥਾਈਂ ਸੂਇਆਂ ’ਚ ਪਾੜ, ਸੈਂਕੜੇ ਏਕੜ ਝੋਨਾ ਡੁੱਬਿਆ ਨਹਿਰ ਵਿੱਚ ਪਾਣੀ ਦੀ ਸਪਲਾਈ ਰੋਕੀ- ਐਸ ਡੀ ਓ

ਮੋਗਾ, ਜੂਨ 2019- ਇਥੇ ਧਰਮਕੋਟ ਨੇੜਲੇ ਪਿੰਡ ਨੂਰਪੁਰ ਹਕੀਮਾਂ ਕੋਲੋਂ ਲੰਘਦੀ ਅਲਾਈ ਵਾਲਾ ਨਹਿਰ ਅਤੇ ਬਾਘਾਪੁਰਾਣਾ ਨੇੜੇ ਪਿੰਡ ਮੰਡੀਰਾਂ ਵਾਲਾ ਨਵਾਂ ਵਿੱਚ ਸੂਏ ’ਚ ਪਾੜ ਪੈਣ ਕਾਰਨ ਝੋਨੇ ਦੀ ਸੈਂਕੜੇ ਏਕੜ ਫ਼ਸਲ ਡੁੱਬ ਗਈ ਅਤੇ ਸੈਂਕੜੇ ਏਕੜ ਜ਼ਮੀਨ ’ਚ ਪਾਣੀ ਜਮ੍ਹਾਂ ਹੋ ਗਿਆ।
ਸਰਪੰਚ ਪਿੱਪਲ ਸਿੰਘ ਨੇ ਦੱਸਿਆ ਕਿ ਉਕਤ ਨਹਿਰ ’ਚ ਪਾੜ ਪੈਣ ਕਾਰਨ 50 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪਾਣੀ ’ਚ ਡੁੱਬ ਗਈ ਅਤੇ 200 ਏਕੜ ਦੇ ਕਰੀਬ ਖੇਤਾਂ ’ਚ ਪਾਣੀ ਭਰ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਣੀ ਹਵੇਲੀਆ ’ਚ ਵੀ ਦਾਖ਼ਲ ਹੋ ਗਿਆ। ਪਾਣੀ ਕਾਰਨ ਤੂੜੀ, ਹਰਾ ਚਾਰਾ ਅਤੇ ਸਬਜ਼ੀ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਖੇਤਾਂ ਵਿੱਚ ਪਾਣੀ ਭਰਨ ਦਾ ਮਾਮਲਾ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਧਿਆਨ ’ਚ ਆਉਣ ਮਗਰੋਂ ਸਿੰਜਾਈ ਵਿਭਾਗ ਹਰਕਤ ’ਚ ਆਇਆ। ਵਿਧਾਇਕ ਲੋਹਗੜ ਨੇ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਇਥੇ ਬਾਘਾਪੁਰਾਣਾ ਨੇੜੇ ਪਿੰਡ ਮੰਡੀਰਾਂ ਵਾਲਾ ਨਵਾਂ ਵਿੱਚ ਨਹਿਰ (ਸੂਏ) ’ਚ ਪਾੜ ਪੈਣ ਕਾਰਨ ਖੇਤਾਂ ’ਚ ਪਾਣੀ ਭਰ ਗਿਆ ਅਤੇ ਤਾਜ਼ਾ ਲੱਗਿਆ ਝੋਨਾ ਡੁੱਬ ਗਿਆ। ਕਿਸਾਨਾਂ ਨੇ ਦੱਸਿਆ ਕਿ ਪਿੰਡ ਮੰਡੀਰਾਵਾਲਾ ਨਵਾਂ ਕੋਲੋਂ ਲੰਘਦੇ ਸੂਏ ਸਬੰਧੀ ਸਿੰਜਾਈ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਪਾਣੀ ਅਜੇ ਤੱਕ ਬੰਦ ਨਹੀਂ ਹੋਇਆ। ਇਸ ਕਾਰਨ ਕਿਸਾਨਾਂ ਦਾ 50 ਏਕੜ ਤੋਂ ਵੱਧ ਝੋਨਾ ਡੁੱਬ ਗਿਆ। ਹੋਰ ਫ਼ਸਲਾਂ ਵੀ ਪਾਣੀ ਦੀ ਲਪੇਟ ’ਚ ਆ ਕੇ ਨੁਕਸਾਨੀਆਂ ਗਈਆਂ ਹਨ।
 ਟੂ-ਆਰ ਮਾਈਨਰ ਗੋਲੇਵਾਲਾ ਵਿੱਚ ਪਾੜ ਪੈਣ ਕਾਰਨ 50 ਏਕੜ ਤੋਂ ਵਧ ਰਕਬੇ ਵਿੱਚ ਪਾਣੀ ਭਰ ਗਿਆ। ਪਾਣੀ ਦੇ ਤੇਜ਼ ਵਹਾਅ ਕਾਰਨ ਨੇੜਲੇ ਖੇਤਾਂ ਵਿੱਚ ਝੋਨੇ ਲਈ ਤਿਆਰ ਪਨੀਰੀ ਵੀ ਰੁੜ੍ਹ ਗਈ। ਮਾਈਨਰ ਟੁੱਟਣ ਦਾ ਕਾਰਨ ਬੀਤੀ ਰਾਤ ਆਏ ਝੱਖੜ੍ਹ ਦੌਰਾਨ ਡਿੱਗ ਰੁੱਖਾਂ ਦਾ ਰੁਪਈਆਂ ਵਾਲੇ ਪੁਲ ਕੋਲ ਪੈਂਦੀ ਝਾਲ ਵਿੱਚ ਫਸਣਾ ਦੱਸਿਆ ਜਾਂਦਾ ਹੈ। ਜਦੋਂ ਤੜਕਸਾਰ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨਹਿਰੀ ਵਿਭਾਗ ਨੂੰ ਸੂਚਿਤ ਕਰਨ ਉਪਰੰਤ ਵਰ੍ਹਦੇ ਮੀਂਹ ਵਿੱਚ ਆਪੋ-ਆਪਣੇ ਟਰੈਕਟਰਾਂ ਨਾਲ ਪਾੜ ਨੂੰ ਭਰਨਾ ਸ਼ੁਰੂ ਕਰ ਦਿੱਤਾ।
ਕਿਸਾਨ ਰੂਪ ਸਿੰਘ , ਕਰਮ ਸਿੰਘ , ਗੁਰਵਿੰਦਰ ਸਿੰਘ ਤੇ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਈਨਰ ਦੇ ਆਸ-ਪਾਸ ਜ਼ਮੀਨਾਂ ਵਾਲਿਆਂ ਵੱਲੋਂ ਸਾਫ ਸਫਾਈ ਦੌਰਾਨ ਲਗਾਤਾਰ ਪਟੜੀ ਵੱਢੀ ਗਈ ਪਰ ਲੋੜੀਂਦੀ ਮਿੱਟੀ ਨਹੀਂ ਲਾਈ ਗਈ ਜਿਸ ਕਾਰਨ ਅਜਿਹੇ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਸੀ। ਖ਼ਬਰ ਲਿਖੇ ਜਾਣ ਤੱਕ ਪਾੜ ਨੂੰ ਪੂਰਨ ਦੇ ਯਤਨ ਜਾਰੀ ਸਨ।

ਸਿੰਜਾਈ ਵਿਭਾਗ ਦੇ ਐੱਸਡੀਓ ਗਗਨਦੀਪ ਸਿੰਘ ਅਤੇ ਜੁੂਨੀਅਰ ਇੰਜੀਨੀਅਰ ਅਮਨਦੀਪ ਸਿੰਘ ਨੇ ਦੱਸਿਆ ਕਿ ਨਹਿਰ ’ਚ ਪਾਣੀ ਦੀ ਸਪਲਾਈ ਪਿੱਛੋਂ ਰੋਕ ਦਿੱਤੀ ਗਈ ਹੈ। ਉਕਤ ਪਾੜ ਨੂੰ ਪੂਰਨ ਲਈ ਰਾਹਤ ਕਾਰਜ ਚੱਲ ਰਹੇ ਹਨ ਤੇ ਛੇਤੀ ਹੀ ਪਾੜ ਭਰਿਆ ਜਾਵੇਗਾ।

ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ

ਖਡੂਰ ਸਾਹਿਬ, ਜੂਨ 2019 - ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੁੜੀ ਵਲਾਹ ਵਿਖੇ ਇਕ ਵਿਅਕਤੀ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਮੰਡਾਲਾ ਜੋ ਕਿ ਸ਼ਰਾਬ ਪੀਣ ਦਾ ਆਦੀ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ। ਜਿਸ ਦੀ ਲਾਸ਼ ਅੱਜ ਪਿੰਡ ਕੁੜੀ ਵਲਾਹ ਦੇ ਛੱਪੜ 'ਚ ਤੈਰਦੀ ਹੋਈ ਮਿਲੀ ਹੈ ਜਿਸ ਦੇ ਪਰਿਵਾਰ ਵਾਲਿਆਂ ਨੇ ਸ਼ਨਾਖ਼ਤ ਕੀਤੀ ਅਤੇ ਕੋਈ ਵੀ ਕਾਰਵਾਈ ਨਹੀ ਕਰਵਾਈ ਜਿਸ ਕਾਰਨ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ

ਫ਼ਤਹਿਗੜ੍ਹ ਸਾਹਿਬ, ਜੂਨ 2019 - ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ ਆਪੋ-ਆਪਣੇ ਤੌਰ 'ਤੇ ਜ਼ਿਲ੍ਹਾ ਪੱਧਰ 'ਤੇ ਗਤਕਾ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ 'ਚ ਗਤਕਾ ਖਿਡਾਰੀਆਂ ਦੀਆਂ ਟੀਮਾਂ ਭਾਗ ਲੈਣਗੀਆਂ ਅਤੇ ਪ੍ਰਬੰਧਕਾਂ ਵੱਲੋਂ ਉਸ ਉਪਰੰਤ ਟੀਮਾਂ ਨੂੰ ਸਿੱਖੀ ਰਵਾਇਤਾਂ ਅਨੁਸਾਰ ਸਨਮਾਨ ਵੀ ਦਿੱਤੇ ਜਾਣਗੇ। ਇਹ ਐਲਾਨ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੇ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਰਾਜਸਥਾਨ, ਜੰਮੂ-ਕਸ਼ਮੀਰ 'ਚ ਵੱਸਣ ਵਾਲੇ ਸਿੱਖਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ ਨੂੰ ਇਸ ਗਤਕੇ ਦਿਹਾੜੇ ਨੂੰ ਹਮੇਸ਼ਾ ਦੀ ਤਰ੍ਹਾਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ 'ਤੇ ਆਪਣੀ ਸਿੱਖ ਕੌਮ ਦੀ ਵੱਖਰੀ ਅਣਖੀਲੀ ਕੌਮੀ ਪਹਿਚਾਣ ਨੂੰ ਕੌਮਾਂਤਰੀ ਪੱਧਰ ਤੇ ਕਾਇਮ ਰੱਖਣ ਦੀ ਗੱਲ ਕਰਦੇ ਹੋਏ ਦਿੱਤੀ ਅਤੇ ਸਮੁੱਚੀ ਸਿੱਖ ਕੌਮ ਨੂੰ ਇਨ੍ਹਾਂ ਸਮਾਗਮਾਂ 'ਚ ਹਿੱਸਾ ਲੈਣ ਦੀ ਜ਼ੋਰਦਾਰ ਅਪੀਲ ਵੀ ਕੀਤੀ ।