ਪੰਜਾਬ

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ-ਰੇਖਾ ਉਲੀਕੀ

ਸੁਲਤਾਨਪੁਰ ਲੋਧੀ,  ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਸੁਲਤਾਨਪੁਰ ਲੋਧੀ ਵਿੱਚ ਸਾਰੀਆਂ ਧਿਰਾਂ ਨਾਲ ਰਲ ਕੇ ਸਾਂਝੇ ਤੌਰ ’ਤੇ ਇਕ ਹੀ ਧਾਰਮਿਕ ਸਟੇਜ ਲਗਾਈ ਜਾਵੇ…

ਸ਼੍ਰੋਮਣੀ ਕਮੇਟੀ ਦੇ ਫਾਰਗ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ

ਅੰਮ੍ਰਿਤਸਰ, ਮਾਰਚ  ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਰ੍ਹੇ ਫਾਰਗ ਕੀਤੇ ਗਏ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ …

ਸਬੂਤਾਂ ਦੀ ਘਾਟ ਕਾਰਨ ਬਰੀ ਹੋਏ ਸਮਝੌਤਾ ਧਮਾਕੇ ਦੇ ਮੁਲਜ਼ਮ

ਪੰਚਕੂਲਾ, ਮਾਰਚ ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ’ਚ ਸਵਾਮੀ ਅਸੀਮਾਨੰਦ ਤੇ ਤਿੰਨ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਅੱਜ ਇੱਥੇ ਕਿਹਾ ਕਿ ਭਰੋਸੇਯੋਗ ਤੇ ਮੰਨਣਯੋਗ ਸਬੂਤਾਂ ਦੀ ਘਾਟ ਕਾਰਨ ਇਸ ਬਰਬਰ ਤੇ ਹਿੰਸਕ ਘਟਨਾ…

ਪੰਜਾਬ ਕਾਂਗਰਸ ਵੱਲੋਂ ਚਾਰ ਹਲਕਿਆਂ ਦੇ ਉਮੀਦਵਾਰਾਂ ਨੂੰ ਹਰੀ ਝੰਡੀ

ਚੰਡੀਗੜ੍ਹ,  ਮਾਰਚ ਪੰਜਾਬ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਨੇ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤੇ ਤਿੰਨ ਹਲਕਿਆਂ ਦਾ ਮਾਮਲਾ ਟਾਲ ਦਿਤਾ ਗਿਆ ਹੈ ਜਦਕਿ ਤਿੰਨ ਹਲਕਿਆਂ ਬਾਰੇ ਫ਼ੈਸਲ…

ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਅੱਜ ਤੋਂ ਸ਼ੁਰੂ

 ਆਨੰਦਪੁਰ ਸਾਹਿਬ (ਗਿਆਨੀ ਹਾਕਮ ਸਿੰਘ/ਗੁਰਵਿੰਦਰ ਸਿੰਘ) -ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤੇ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਵਿਖ…

ਅਕਾਲੀ ਆਗੂਆਂ ਦੀ ‘ਗ੍ਰਿਫ਼ਤਾਰੀ’ ਲਈ ਪੁਲੀਸ ਸਰਗਰਮ

ਚੰਡੀਗੜ੍ਹ-(ਜਨ ਸ਼ਕਤੀ ਨਿਊਜ)- ਪੰਜਾਬ ਪੁਲੀਸ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਅਕਾਲੀ ਆਗੂਆਂ ਤੇ ਵਿਧਾਇਕਾਂ ਬਿਕਰਮ ਸਿੰਘ ਮਜੀਠੀਆ, ਲਖਬੀਰ ਸਿੰਘ ਲੋਧੀਨੰਗਲ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਗ੍ਰਿਫ਼ਤਾਰ ਕਰਨ ਲਈ ‘ਹਰ …

ਵਿਜੀਲੈਂਸ ਵੱਲੋਂ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਛਾਪੇ

ਐਸ.ਏ.ਐਸ. ਨਗਰ (ਮੁਹਾਲੀ),  ਮਾਰਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜ…

ਡੇਰੇ ਤੋਂ ਵੋਟਾਂ ਬਾਰੇ ਫ਼ੈਸਲਾ ਅਕਾਲ ਤਖ਼ਤ ਦੇ ਹੁਕਮਾਂ ’ਤੇ ਕਰਾਂਗੇ: ਸੁਖਬੀਰ

ਫਗਵਾੜਾ,  ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਮੌਕੇ ਡੇਰਾ ਸਿਰਸਾ ਤੋਂ ਵੋਟਾਂ ਦੀ ਮੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ…

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰਬੰਧਕਾਂ ਵਿਚਾਲੇ ਖੜਕੀ

ਚੰਡੀਗੜ੍ਹ,  ਮਾਰਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਅਤੇ ਵਾਈਸ ਚੇਅਰਮੈਨ ਡਾ. ਬਲਦੇਵ ਸਚਦੇਵਾ ਦਰਮਿਆਨ ਚੱਲ ਰਹੀ ਖਿੱਚੋਤਾਣ ਨੇ ਸਿੱਖਿਆ ਬੋਰਡ ਅੰਦਰ ਆਪਾਧਾਪੀ ਦਾ ਮਾਹੌਲ ਸਿਰਜ ਦਿੱਤਾ ਹੈ। ਸਰਕਾਰ ਦੇ ਇਸ ਵੱਡੇ ਤ…

ਖਹਿਰਾ ਨੇ ਬਠਿੰਡਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਚੰਡੀਗੜ੍ਹ, ਮਾਰਚ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸਾਰੀਆਂ ਕਿਆਸਅਰਾਈਆਂ ਨੂੰ ਖ਼ਤਮ ਕਰਦਿਆਂ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬ…

ਜੇ ਹਰਸਿਮਰਤ ਨੇ ਬਠਿੰਡਾ ਛੱਡਿਆ ਤਾਂ ਚੋਣ ਨਹੀਂ ਲੜਾਂਗਾ: ਖਹਿਰਾ

ਜਲੰਧਰ,  ਮਾਰਚ ਪੰਜਾਬ ਏਕਤਾ ਪਾਰਟੀ ਦੇ ਆਗੂ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਕਿ ਜੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜੇਗੀ ਤਾਂ ਹੀ ਉਸ ਵਿਰੁੱਧ ਚੋਣ ਲੜਨਗੇ। ਜੇਕਰ ਉਹ ਆਪਣਾ ਹਲਕਾ ਛੱਡ ਕ…

ਟਕਸਾਲੀ ਕਹਾਉਣ ਵਾਲਿਆਂ ਨੂੰ ਅਕਾਲੀ ਦਲ ਨੇ ਦਿੱਤੀ ਪਛਾਣ: ਗਾਬੜੀਆ

ਬਸੀ ਪਠਾਣਾਂ, ਮਾਰਚ ਲੋਕ ਸਭਾ ਚੌਣਾਂ ਦੌਰਾਨ ਅਕਾਲੀ ਦਲ ਦੀ ਜਿੱਤ ’ਚ ਪਾਰਟੀ ਦਾ ਬੀਸੀ ਵਿੰਗ ਅਹਿਮ ਰੋਲ ਅਦਾ ਕਰੇਗਾ ਅਤੇ ਪਾਰਟੀ ਪੰਜਾਬ ਦੀਆਂ 13 ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਸਿਰਜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗ…

ਸਪੀਕਰ ਵੱਲੋਂ ਖਹਿਰਾ ਨੂੰ ਅਸਤੀਫ਼ੇ ਬਾਰੇ ਨੋਟਿਸ ਜਾਰੀ

ਚੰਡੀਗੜ੍ਹ,  ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅਸਤੀਫ਼ੇ ਸਬੰਧੀ ਨੋਟਿਸ ਜਾਰੀ ਕਰ ਕੇ 20 ਦਿਨਾਂ ਦੇ ਅੰਦਰ…

ਬੱਬੀ ਬਾਦਲ ਵੱਲੋਂ ਸੁਖਬੀਰ ਨੂੰ ਝਟਕਾ

ਚੰਡੀਗੜ੍ਹ,  ਮਾਰਚ ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਕਈ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਰਸੁਖਇੰਦਰ ਸਿੰਘ ਉਰਫ਼ ਬੱਬੀ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗ…

ਰੂਸ ਦੇ ਫ਼ੌਜੀ ਜਰਨੈਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, ਮਾਰਚ ਰੂਸ ਦੀ ਥਲ ਸੈਨਾ ਦੇ ਮੁਖੀ ਜਨਰਲ ਓਲਿਗ ਲਿਉਨੀਡੋਵਿਚ ਸੈਲਿਯੂਕੋਵ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਥੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਖ਼ੁਸ਼ੀ ਪ੍ਰ…

ਖਪਤਕਾਰ ਫੋਰਮ ਵੱਲੋਂ ਜੈੱਟ ਏਅਰਵੇਜ਼ ਕੰਪਨੀ ਨੂੰ ਜੁਰਮਾਨਾ

ਹੁਸ਼ਿਆਰਪੁਰ, ਮਾਰਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਖਪਤਕਾਰ ਦੀ ਸ਼ਿਕਾਇਤ ’ਤੇ ਜੈੱਟ ਏਅਰਵੇਜ਼ ਕੰਪਨੀ ਨੂੰ 55 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਸਥਾਨਕ ਟਿੱਬਾ ਸਾਹਿਬ ਦੀ ਵਸਨੀਕ ਆਇਮਨ ਸੈਣੀ ਨੇ ਆਪਣੇ ਪਿਤਾ ਅਤੇ ਵਕੀਲ ਐਚਐਸ ਸ…

ਭ੍ਰਿਸ਼ਟਾਚਾਰ ਮਾਮਲੇ ’ਚ ਥਾਣਾ ਮੁਖੀ ਤੇ ਰੀਡਰ ਮੁਅੱਤਲ

ਐਸ.ਏ.ਐਸ. ਨਗਰ (ਮੁਹਾਲੀ),  ਮਾਰਚ ਮੁਹਾਲੀ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਥਾਣਾ ਫੇਜ਼-1 ਦੇ ਐੱਸਐੱਚਓ ਜਸਵੀਰ ਸਿੰਘ ਅਤੇ ਉਨ੍ਹਾਂ ਦੇ ਰੀਡਰ ਹੌਲਦਾਰ ਰਾਜ ਕੁਮਾਰ ਨੂੰ ਤੁਰੰਤ ਪ੍ਰਭਾਵ ਨ…

ਹੱਤਿਆ ਮਾਮਲਾ: ਦੋ ਵਿਦਿਆਰਥੀ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ, ਮਾਰਚ ਚੰਡੀਗੜ੍ਹ ਪੁਲੀਸ ਨੇ ਸੈਕਟਰ-49 ਵਿਚ 6 ਮਾਰਚ ਨੂੰ ਡੀਏਵੀ ਕਾਲਜ ਸੈਕਟਰ-10 ਦੇ ਸਾਬਕਾ ਵਿਦਿਆਰਥੀ ਆਗੂ ਦੀ ਹੱਤਿਆ ਦੇ ਦੋਸ਼ ਤਹਿਤ ਦੋ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲਾ…

ਵਿੱਤੀ ਸੰਕਟ ਦੇ ਹੱਲ ਲਈ ਅਕਾਲੀ ਦਲ ਨੇ ਭੇਟਾ ਮੰਗੀ

ਚੰਡੀਗੜ੍ਹ,  ਮਾਰਚ ਪੰਜਾਬ ਦੀ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲੀ ਵਾਰ ਵਿੱਤੀ ਪੱਖ ਤੋਂ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਤਰਾਂ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਡਾ. ਦਲਜੀਤ …

ਕੋਟਕਪੂਰਾ ਗੋਲੀ ਕਾਂਡ: ਮਨਤਾਰ ਬਰਾੜ ਨੇ ਅਗਾਊਂ ਜ਼ਮਾਨਤ ਮੰਗੀ

ਫ਼ਰੀਦਕੋਟ, ਮਾਰਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਦੋਸ਼ੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਨਤਾਰ ਸਿੰਘ ਬਰਾੜ ਨੇ ਅੱ…